Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪ੍ਰੇਮ ਵਿਆਹ ਤੋਂ ਦੁਖੀ ਪਰਿਵਾਰ ਨੇ ਆਪਣੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ

July 21, 2026 09:51 PM
Rozana Sehaj times
ਕੋਟਕਪੂਰਾ  :  ਨੇੜਲੇ ਪਿੰਡ ਢਿੱਲਵਾਂ ਕਲਾਂ ਨੇੜੇ ਕਥਿੱਤ ਆਨਰ ਕਿਲਿੰਗ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਆਪਣੇ ਹੀ ਪਿੰਡ ਬੁਰਜ ਹਰੀਕਾ ਦੇ ਨੋਜਵਾਨ ਨਾਲ ਪੇ੍ਰਮ ਵਿਆਹ ਕਰਨ ਤੋਂ ਨਰਾਜ਼ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੇ ਆਪਣੀ 20 ਸਾਲਾ ਲੜਕੀ ਦਾ ਕਥਿੱਤ ਤੌਰ ’ਤੇ ਕਤਲ ਕਰਕੇ ਉਸ ਦੀ ਲਾਸ਼ ਸ਼ਹਿਰ ਨੇੜਿਉਂ ਲੰਘਦੇ ਰਾਸ਼ਟਰੀ ਰਾਜ ਮਾਰਗ ਨੰਬਰ 54 ਕਿਨਾਰੇ ਖੇਤਾਂ ਵਿੱਚ ਕੰਡਿਆਲੀ ਤਾਰ ਕੋਲ ਸੁੱਟ ਦਿੱਤੀ। ਅੱਜ ਸਵੇਰੇ ਕਿਸਾਨਾ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪੁੱਜੇ ਸੰਜੀਵ ਕੁਮਾਰ ਡੀਐਸਪੀ ਕੋਟਕਪੂਰਾ ਅਤੇ ਅਵਤਾਰ ਸਿੰਘ ਰਾਜਪਾਲ ਡੀਐਸਪੀ ਫਰੀਦਕੋਟ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਨਾਮ ਦੀ ਪਿੰਡ ਬੁਰਜ ਹਰੀਕਾ ਦੀ ਵਸਨੀਕ ਲੜਕੀ ਨੇ ਆਪਣੇ ਹੀ ਪਿੰਡ ਦੇ ਨੌਜਵਾਨ ਜਗਦੀਪ ਸਿੰਘ ਨਾਲ ਇਸੇ ਸਾਲ 4 ਮਾਰਚ ਨੂੰ ਅਦਾਲਤੀ ਵਿਆਹ ਰਜਿਸਟਰਡ ਕਰਵਾਇਆ ਲਿਆ ਪਰ ਲੜਕਾ-ਲੜਕੀ ਅਰਥਾਤ ਦੋਵੇਂ ਪਰਿਵਾਰ ਇਸ ਵਿਆਹ ਦਾ ਵਿਰੋਧ ਕਰ ਰਹੇ ਸਨ। ਵਿਆਹ ਤੋਂ ਬਾਅਦ ਲੜਕਾ-ਲੜਕੀ ਭਗਤਾ ਭਾਈਕਾ ਜਿਲਾ ਬਠਿੰਡਾ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ ਅਤੇ ਉਹਨਾ ਜਾਨ ਦਾ ਖਤਰਾ ਹੋਣ ਸਬੰਧੀ ਪਹਿਲਾਂ ਹੀ ਬਾਜਾਖਾਨਾ ਥਾਣੇ ਵਿੱਚ ਸ਼ਿਕਾਇਤ ਦਿੱਤੀ ਹੋਈ ਸੀ। ਪੁਲਿਸ ਮੁਤਾਬਿਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਬੀਤੀ ਸ਼ਾਮ ਪਿੰਡ ਢਿੱਲਵਾਂ ਕਲਾਂ ਦੇ ਗੁਰਦਵਾਰਾ ਸਾਹਿਬ ਵਿੱਚ ਮਿਲਣ ਲਈ ਬੁਲਾਇਆ, ਜਦੋਂ ਮਹਿਕਪ੍ਰੀਤ ਅਤੇ ਜਗਦੀਪ ਮੋਟਰਸਾਈਕਲ ’ਤੇ ਉੱਥੇ ਪਹੁੰਚੇ ਤਾਂ ਕਾਰ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਉਹਨਾ ਨੂੰ ਘੇਰ ਲਿਆ। ਦੋਵੇਂ ਜਾਨ ਬਚਾਉਣ ਲਈ ਭੱਜੇ ਪਰ ਹਮਲਾਵਰਾਂ ਨੇ ਮਹਿਕਪ੍ਰੀਤ ਨੂੰ ਤੇਜਧਾਰ ਹਥਿਆਰਾਂ ਨਾਲ ਮਾਰ ਕੇ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ, ਜਦਕਿ ਜਗਦੀਪ ਸਿੰਘ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਫੋਰੈਂਸਿਕ ਮਾਹਰਾਂ ਦੀ ਟੀਮ ਰਾਹੀਂ ਸਬੂਤ ਇਕੱਠੇ ਕਰਕੇ ਅਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮੁਲਜਮਾ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ