ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਧੋਬੀ ਘਾਟ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰ ਪਾਲ ਸਿੰਘ ਵਿੰਟੀ, ਜਸਬੀਰ ਸਿੰਘ ਬਿੱਟੂ, ਵਾਰਡ ਨੰਬਰ 51 ਦੇ ਐੱਮ.ਸੀ. ਕਿਰਨ ਅਹੁਜਾ ਅਤੇ ਵਾਰਡ ਨੰਬਰ 46 ਦੇ ਐੱਮ.ਸੀ. ਜਗਤਾਰ ਸਿੰਘ ਤਾਰੀ ਹਾਜਰ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਜੀਤਪਾਲ ਸਿੰਘ ਕੋਹਲੀ ਐਮ.ਐਲ.ਏ. ਪਟਿਆਲਾ ਦਾ ਧੰਨਵਾਦ ਕੀਤਾ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।