ਪਾਤੜਾਂ : ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਚਲਾਈ ਗਈ ਵਿਸੇਸ ਮੁਹਿੰਮ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਇੱਕ ਟਰੱਕ ਵਿੱਚੋਂ 110 ਕਿਲੋ ਭੁੱਕੀ ਚੂਰੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਪਾਤੜਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਵਰੂਣ ਸਰਮਾ ਐਸਐਸਪੀ ਪਟਿਆਲਾ, ਸ੍ਰੀ ਵਹਿਭਵ ਚੋਧਰੀ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਪਟਿਆਲਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਗਗਨਦੀਪ ਸਿੰਘ ਮੁੱਖ ਅਫਸਰ ਥਾਣਾ ਪਾਤੜਾਂ ਵੱਲੋ ਨਸ਼ਾ ਰੋਕਣ ਸਬੰਧੀ ਚਲਾਈ ਗਈ ਵਿਸੇਸ ਮੁਹਿੰਮ ਯੁੱਧ ਨਸਿਆ ਵਿਰੁੱਧ ਕੀਤੇ ਜਾ ਰਹੇ ਉਪਰਾਲਿਆ ਤਹਿਤ ਥਾਣਾ ਪਾਤੜਾਂ ਦੀ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ ਏਐਸਆਈ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ 11 ਕਿੱਲਿਆਂ ਵਾਲੀ ਮੰਡੀ ਨਿਆਲ ਬਾਈਪਾਸ ਪਾਤੜਾਂ ਪਾਸ ਪੁੱਜੇ ਤਾਂ ਮੰਡੀ ਦੇ ਵਿੱਚ ਟਰੱਕ ਖੜਾ ਦਿਖਾਈ ਦਿੱਤਾ ਤਾਂ ਟਰੱਕ ਵਿੱਚ ਬੈਠੇ ਵਿਅਕਤੀਆ ਮਹਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਖਾਨੇਵਾਲ ਅਤੇ ਹਰਬੰਸ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਡੇਰਾ ਸੰਗਤਪੁਰਾ ਬੂਰੜ ਨੂੰ ਕਾਬੂ ਕਰਕੇ ਉਹਨਾ ਪਾਸੋ 110 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ। ਜਿਸ ਸਬੰਧੀ ਮੁਕੱਦਮਾ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ ਦੋਰਾਨ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀਆਂ ਵੱਲੋਂ ਭੂੱਕੀ ਮੱਧ ਪ੍ਰਦੇਸ ਤੋ ਲਿਆਕੇ ਅੱਗੇ ਸਰਕਲ ਪਾਤੜਾ ਦੇ ਏਰੀਆ ਵਿੱਚ ਸਪਲਾਈ ਕੀਤਾ ਜਾਣਾ ਸੀ।