Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ 1978 ਤੋਂ 1995 ਤੱਕ ਦੇ ਸੰਘਰਸ਼ ਨੂੰ ਬਿਆਨਦੀ 'ਸੰਘਰਸ਼ੀ ਪੈਂਡੇ' ਕਿਤਾਬ ਜਾਰੀ

July 22, 2026 06:35 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਅੱਜ ਪਾਰਟੀ ਦੇ ਸਬ ਦਫ਼ਤਰ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਵੱਲੋਂ ਲਿਖੀ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸੰਪਾਦਕ ਕੀਤੀ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਸ. ਸਿਮਰਨਜੀਤ ਸਿੰਘ ਮਾਨ ਨੇ ਇਸ ਕਿਤਾਬ ਦੀ ਭਰਪੂਰ ਪ੍ਰਸੰਸਾ ਕਰਦਿਆਂ ਸੰਗਤਾਂ ਨੂੰ ਪੜ੍ਹਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਤਾਬ 'ਚ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ (ਬਾਬਾ ਨੰਦ) ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਕੁਲਵਿੰਦਰ ਕੌਰ ਖਾਲਸਾ ਦੀ ਸੰਘਰਸ਼ਮਈ ਗਾਥਾ ਤੋਂ ਇਲਾਵਾ ਗੁਰਦਾਸਪੁਰ ਦੇ ਸ਼ਹੀਦਾਂ ਅਤੇ ਹੋਰ ਘਟਨਾਵਾਂ ਬਾਰੇ ਵੀ ਲਿਖਿਆ ਹੈ ਤੇ ਜਿੰਨਾ ਬੁੱਚੜ ਪੁਲਿਸ ਅਫ਼ਸਰਾਂ ਸੰਮਤ ਕੁਮਾਰ ਗੋਇਲ ਅਤੇ ਗੋਬਿੰਦ ਰਾਮ ਨੇ ਸਿੱਖਾਂ ਉੱਤੇ ਜ਼ੁਲਮ ਕੀਤੇ ਉਹਨਾਂ ਦੀ ਕਰੂਰਤਾ ਵੀ ਬਿਆਨੀ ਹੈ। ਸ. ਮਾਨ ਨੇ ਦੱਸਿਆ ਕਿ ਜਦੋਂ ਮੈਂ ਸੰਨ 1989 ਵਿੱਚ ਐੱਮ.ਪੀ. ਬਣਨ ਸਮੇਂ ਦਿੱਲੀ ਪਾਰਲੀਮੈਂਟ ਵਿੱਚ ਕਿਰਪਾਨ ਲਿਜਾਣੀ ਚਾਹੀ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੇ ਮੇਰੇ ਉੱਤੇ ਬੇਹੂਦਾ ਟਿੱਪਣੀ ਕੀਤੀ ਸੀ ਜਿਸ ਦੇ ਜਵਾਬ ਵਿੱਚ ਸ਼ਹੀਦ ਪਰਮਜੀਤ ਸਿੰਘ ਪੰਮਾ ਨੇ 'ਟੌਹੜਾ ਸ਼ਰਮ ਕਰੇ' ਦੇ ਸਿਰਲੇਖ ਹੇਠ ਤੱਥ ਭਰਪੂਰ ਚਿੱਠੀ ਲਿਖੀ ਸੀ ਜੋ ਇਸ ਕਿਤਾਬ ਵਿੱਚ ਛਾਪੀ ਗਈ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 1978 ਤੋਂ 1995 ਤਕ ਦਾ ਇਤਿਹਾਸਕ ਦਸਤਾਵੇਜ਼ ਪੰਥ ਦੀ ਝੋਲੀ 'ਚ ਪਾਉਣ ਲਈ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਮੈਂ ਧੰਨਵਾਦ ਕਰਦਾ ਹਾਂ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 360 ਪੰਨਿਆਂ ਦੀ ਸੰਘਰਸ਼ੀ ਪੈਂਡੇ ਕਿਤਾਬ ਖ਼ਾਲਸਾ ਫਤਹਿਨਾਮਾ ਪ੍ਰਕਾਸ਼ਨ ਵੱਲੋਂ ਛਾਪੀ ਗਈ ਹੈ। ਇਸ ਮੌਕੇ ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਜਸਬੀਰ ਸਿੰਘ ਬਚੜੇ, ਭਾਈ ਹਰਜੀਤ ਸਿੰਘ ਮੀਆਂਪੁਰ, ਬੀਬੀ ਸੁਖਜੀਤ ਕੌਰ ਕਪੂਰਥਲਾ, ਸ. ਉਪਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਆਜ਼ਾਦ ਤੇ ਹੋਰ ਹਾਜ਼ਰ ਸਨ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ