Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

July 22, 2026 07:21 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੇਜਰ ਸਿੰਘ ਅਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ, ਉਥੇ ਹੀ ਕਈ ਕਾਰੋਬਾਰੀ ਅਦਾਰਿਆਂ ਵੱਲੋਂ ਵੀ ਗੁਰੂ ਘਰ ਦੀਆਂ ਸੇਵਾਵਾਂ ਆਪਣੀ ਸਮਰਥਾ ਅਨੁਸਾਰ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਲਈ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਦਾ ਕੰਪਨੀ ਦੇ ਉੱਚ ਪੱਧਰੀ ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਪੁੱਜੇ ਹਨ ਅਤੇ ਇਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜਾਂ ਲਈ ਇਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ। ਇਸੇ ਦੌਰਾਨ ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਤੋਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਭਲਾਈ ਲਈ ਹਮੇਸ਼ਾ ਪਹਿਲਕਦਮੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ, ਡਾਇਰੈਕਟਰ ਸ੍ਰੀ ਚੰਦਰਾ ਸੇਖਰ ਵਰਮਾਂ, ਸ੍ਰੀ ਰਵੀ ਵੈਂਕਟਰਮਨ, ਸੀਐਫਓ ਮਾਨਸਵਿੰਨੀ ਗੋਇਲ, ਸ੍ਰੀ ਰਿਤੇਸ਼ ਅਗਰਵਾਲ, ਸ੍ਰੀ ਪਟਵਾਰਧਨ ਪੁਸ਼ਕਰ, ਸ੍ਰੀ ਪ੍ਰਸ਼ਾਂਤ ਕੁਮਾਰ, ਸ੍ਰੀ ਸੰਦੀਪ ਚੰਦਨਾ, ਸ੍ਰੀ ਵਿਕਾਸ ਸ਼ਰਮਾਂ, ਸ੍ਰੀ ਮਨਿੰਦਰ ਗਰੇਵਾਲ, ਸ੍ਰੀ ਪ੍ਰਵੇਸ਼ ਮਦਾਨ ਤੇ ਸ੍ਰੀ ਜੈਦੀਪ ਮਲਹੋਤਰਾ ਸਮੇਤ ਹੋਰ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼