Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ 'ਚ ਸਫ਼ਾਈ ਕਾਮਿਆਂ ਨੇ ਭੰਡੀ "ਆਪ" ਸਰਕਾਰ ਕਿਹਾ ਕਿਰਤੀਆਂ ਦੀਆਂ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆਂ

July 22, 2026 07:24 PM
Rozana Sehaj times

ਸੁਨਾਮ : ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈਕੇ ਸੂਬਾ ਪੱਧਰੀ ਹੜਤਾਲ ਦੇ ਚੱਲਦਿਆਂ ਨਗਰ ਕੌਂਸਲ ਦਫ਼ਤਰ ਸੁਨਾਮ ਮੂਹਰੇ ਧਰਨਾ ਦੇ ਰਹੇ ਸਫ਼ਾਈ ਕਾਮਿਆਂ ਨੇ ਸੂਬੇ ਦੀ ਸਰਕਾਰ ਨੂੰ ਭੰਡਿਆ। ਧਰਨਾਕਾਰੀਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਕਰਕੇ ਸਤਾ ਵਿੱਚ ਆਈ ਸੀ ਲੇਕਿਨ ਸਰਕਾਰ ਬਣਦਿਆਂ ਸਾਰਾ ਕੁੱਝ ਵਿਸਾਰ ਦਿੱਤਾ ਹੈ। ਸਫ਼ਾਈ ਕਾਮਿਆਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਮਜ਼ਦੂਰ ਯੂਨੀਅਨ ਸੁਨਾਮ ਦੇ ਚੇਅਰਮੈਨ ਦੁਲੀਆ ਰਾਮ, ਪ੍ਰਧਾਨ ਅਮਨ ਸਿੱਖਣ, ਵਿਜੇ ਡੋਨੀ, ਬਲਵਿੰਦਰ ਕੁਮਾਰ ਗਿੱਲ, ਗੁਰਮੇਲ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਆਖਿਆ ਕਿ ਸਫ਼ਾਈ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ 15 ਦਿਨਾਂ ਤੋਂ ਸੂਬਾ ਪੱਧਰੀ ਹੜਤਾਲ ਕਰਕੇ ਧਰਨੇ ਦੇ ਰਹੇ ਹਨ ਲੇਕਿਨ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਆਖਿਆ ਕਿ ਸਫ਼ਾਈ ਸੇਵਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਨਾ ਚਾਹੁੰਦੇ ਹੋਏ ਹੜਤਾਲ ਕਰਨੀ ਪੈ ਰਹੀ ਹੈ ਪਰੰਤੂ ਸਰਕਾਰ ਕਿਰਤੀਆਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਹਕੀਕਤ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਵੇ ਤਾਂ ਜੋ ਸਫ਼ਾਈ ਸੇਵਕਾਂ ਨੂੰ ਨਿਗੂਣੇ ਮਿਹਨਤਾਨੇ ਦੀ ਜਗ੍ਹਾ ਪੂਰਾ ਪੈਸਾ ਮਿਲ ਸਕੇ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਫਾਈਲ 22--- ਧਰਨਾ ਸੁਨਾਮ 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ