Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਧੀਆਂ ਦੀ ਤੰਦਰੁਸਤੀ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉ : ਸਿਵਲ ਸਰਜਨ

July 22, 2026 07:29 PM
Rozana Sehaj times

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ  ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਸਿਹਤ ਟੀਮਾਂ ਘਰਾਂ ਤੋਂ ਇਲਾਵਾ ਸਕੂਲਾਂ ਵਿਚ ਵੀ ਜਾ ਰਹੀਆਂ ਹਨ ਅਤੇ ਯੋਗ ਕੁੜੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ -ਆਸ਼ਾ ਵਰਕਰਾਂ, ਏ.ਐੱਨ.ਐੱਮ., ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ- ਫੀਲਡ ਸਟਾਫ਼ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਟੀਕੇ ਦੇ ਲਾਭਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇ ਰਹੀਆਂ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਕੇਂਦਰਾਂ 'ਤੇ ਪਹੁੰਚਣ ਲਈ ਪ੍ਰੇਰਿਤ ਕਰ ਰਹੀਆਂ ਹਨ। ਡਾ . ਜੈਨ ਨੇ ਕਿਹਾ ਕਿ ਇਹ ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਜਿਹੀ ਮਾਰੂ ਬੀਮਾਰੀ ਤੋਂ ਬਚਾਉਣ ਵਿਚ ਸਹਾਈ ਹੁੰਦਾ ਹੈ, ਇਸ ਲਈ ਹਰ ਯੋਗ ਕੁੜੀ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਸਾਰੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਸਮੇਂ ਸਿਰ ਐਚ.ਪੀ.ਵੀ. ਦਾ ਟੀਕਾ ਜ਼ਰੂਰ ਲਗਵਾਉਣ ਅਤੇ ਸਿਹਤ ਵਿਭਾਗ ਦੀ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਐਚ.ਪੀ.ਵੀ. ਟੀਕਾ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਿਰਧਾਰਤ ਮਾਪਦੰਡਾਂ ਅਨੁਸਾਰ ਲਗਾਇਆ ਜਾ ਰਿਹਾ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ