Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

July 22, 2026 07:41 PM
Arvinder Singh

ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ 11 ਜੂਨ 2026 ਨੂੰ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਨਗਰ ਨਿਗਮ, ਪੰਜਾਬ ਮੰਡੀ ਬੋਰਡ, ਮੱਛੀ ਪਾਲਣ ਵਿਭਾਗ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਫ਼ੈਸਲਾ ਲਿਆ ਸੀ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਕਾਰੋਬਾਰ ਕਰ ਰਹੇ ਮੱਛੀ ਵਿਕਰੇਤਾਵਾਂ ਨੂੰ ਅਲਾਟਮੈਂਟ ਦੀਆਂ ਸ਼ਰਤਾਂ ਅਤੇ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਨਵੀਂ ਮੱਛੀ ਮੰਡੀ ਵਿੱਚ ਤਬਦੀਲ ਕਰਵਾਇਆ ਜਾਵੇ। ਕਾਬਿਲੇ ਗੌਰ ਹੈ ਕਿ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਮਾਰਕਿਟ ਕਮੇਟੀ ਦੁਕਾਨ ਅਲਾਟੀਆਂ ਨੂੰ ਵਿਅਕਤੀਗਤ ਨੋਟਿਸ ਵੀ ਜਾਰੀ ਕਰ ਚੁੱਕੀ ਹੈ। ਚੇਅਰਮੈਨ ਮਹਿਤਾ ਨੇ ਆਪਣੇ ਪੱਤਰ ਵਿੱਚ 11 ਜੂਨ ਦੀ ਮੀਟਿੰਗ ਦੇ ਫ਼ੈਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ, ਨਗਰ ਨਿਗਮ, ਪੰਜਾਬ ਮੰਡੀ ਬੋਰਡ, ਮਾਰਕਿਟ ਕਮੇਟੀ, ਮੱਛੀ ਪਾਲਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਵਿਚਕਾਰ ਤਾਲਮੇਲ ਸਥਾਪਿਤ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿਨ੍ਹਾਂ ਸਰਕਾਰੀ ਵਿਭਾਗਾਂ, ਅਦਾਰਿਆਂ ਜਾਂ ਸੰਸਥਾਵਾਂ ਦੀ ਮਲਕੀਅਤ ਜਾਂ ਪ੍ਰਬੰਧ ਅਧੀਨ ਰਕਬਿਆਂ 'ਤੇ ਮੱਛੀ ਦਾ ਕਾਰੋਬਾਰ ਚੱਲ ਰਿਹਾ ਹੈ, ਉਨ੍ਹਾਂ ਨੂੰ ਵੀ ਆਪਣੇ ਅਧਿਕਾਰ ਖੇਤਰ ਅੰਦਰ ਕਾਰਵਾਈ ਕਰਕੇ ਨਵੀਂ ਮੱਛੀ ਮੰਡੀ ਤੋਂ ਬਾਹਰ ਚੱਲ ਰਹੇ ਕਾਰੋਬਾਰ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ