Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਚੀਮਾ

July 22, 2026 08:11 PM
Rozana Sehaj times

ਚੰਡੀਗੜ੍ਹ : ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ। ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਇੱਕ ਪਾਰਦਰਸ਼ੀ ਵਿਧੀ ਸਥਾਪਤ ਕਰਨ ਦੇ ਨਾਲ-ਨਾਲ ਖਤਰਨਾਕ ਡਰਾਈਵਿੰਗ, ਨਾਬਾਲਗਾਂ ਵੱਲੋਂ ਡਰਾਈਵਿੰਗ ਅਤੇ ਸਮਾਂ ਪੁਗਾ ਚੁੱਕੇ ਵਾਹਨ ਰਿਕਾਰਡਾਂ ਲਈ ਸਖ਼ਤ ਜ਼ੁਰਮਾਨੇ ਲਾਗੂ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਕੁਸ਼ਲ ਅਤੇ ਅਧਿਕਾਰ ਖੇਤਰ-ਵਿਸ਼ੇਸ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ, "ਪ੍ਰਭਾਵਿਤ ਨਾਗਰਿਕਾਂ ਕੋਲ ਹੁਣ ਗਲਤ ਤਰੀਕੇ ਨਾਲ ਜਾਰੀ ਕੀਤੇ ਗਏ ਚਲਾਨ ਨੂੰ ਚੁਣੌਤੀ ਦੇਣ ਲਈ 45 ਦਿਨਾਂ ਦਾ ਸਮਾਂ ਹੈ। ਆਪਣਾ ਪੱਖ ਸਾਬਤ ਕਰਨ ਲਈ ਵਾਹਨ ਮਾਲਕ ਡੀਆਰਸੀ ਨੂੰ ਲੋੜੀਂਦੇ ਸਬੂਤ ਜਮ੍ਹਾਂ ਕਰਵਾ ਸਕਦੇ ਹਨ, ਜਿਸ ਵਿੱਚ ਡੈਸ਼ਕੈਮ ਫੁਟੇਜ, ਫੋਟੋਆਂ, ਵੀਡੀਓ ਕਲਿੱਪ ਜਾਂ ਗਵਾਹਾਂ ਦੇ ਬਿਆਨ ਆਦਿ ਸ਼ਾਮਲ ਹਨ।" ਵਾਹਨ ਰਜਿਸਟ੍ਰੇਸ਼ਨ ਦੇ ਸਹੀ ਡੇਟਾ ਦੀ ਜ਼ਰੂਰਤ 'ਤੇ ਜੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਮਲਕੀਅਤ ਜਾਂ ਪਤੇ ਦੇ ਰਿਕਾਰਡ ਨੂੰ ਅਪਡੇਟ ਕਰਨ ਵਿੱਚ ਅਸਫਲ ਰਹਿਣ 'ਤੇ ਹੁਣ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ, “ਮੋਟਰ ਵਹੀਕਲ ਐਕਟ ਦੇ ਤਹਿਤ ਵਾਹਨ ਮਾਲਕਾਂ ਲਈ 30 ਦਿਨਾਂ ਦੇ ਅੰਦਰ ਪਤੇ ਵਿੱਚ ਤਬਦੀਲੀ ਬਾਰੇ ਰਜਿਸਟਰਿੰਗ ਅਥਾਰਟੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮਲਕੀਅਤ ਦੇ ਤਬਾਦਲੇ ਲਈ, ਜੇਕਰ ਤਬਾਦਲਾ ਪੰਜਾਬ ਦੇ ਅੰਦਰ ਹੁੰਦਾ ਹੈ ਤਾਂ 14 ਦਿਨਾਂ ਦੇ ਅੰਦਰ ਅਥਾਰਟੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੈ, ਅਤੇ ਜੇਕਰ ਇਹ ਰਾਜ ਤੋਂ ਬਾਹਰ ਹੈ ਤਾਂ 45 ਦਿਨਾਂ ਦੇ ਅੰਦਰ ਸੂਚਿਤ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ 'ਤੇ ਪਹਿਲੀ ਵਾਰ ਅਪਰਾਧ ਲਈ 500 ਰੁਪਏ ਅਤੇ ਬਾਅਦ ਵਿੱਚ ਹਰੇਕ ਅਪਰਾਧ ਲਈ 1,500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।” ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਧਿਕਾਰਤ ਤੌਰ 'ਤੇ ਖਤਰਨਾਕ ਡਰਾਈਵਿੰਗ ਨੂੰ ਗੈਰ-ਕੰਪਾਊਂਡੇਬਲ (ਗੈਰ-ਸਮਝੌਤਾਯੋਗ) ਅਪਰਾਧ ਕਰਾਰ ਦਿੱਤਾ ਹੈ, ਅਤੇ ਇਸ ਦਾ ਨਿਪਟਾਰਾ ਮੌਕੇ 'ਤੇ ਸਿਰਫ਼ ਜੁਰਮਾਨਾ ਭਰ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਮੋਟਰ ਵਹੀਕਲ ਐਕਟ ਦੀ ਧਾਰਾ 184 ਦੇ ਤਹਿਤ ਆਉਂਦੇ ਅਪਰਾਧਾਂ ਜਿਵੇਂ ਕਿ ਲਾਲ ਬੱਤੀ ਜੰਪ ਕਰਨਾ, ਸਟਾਪ ਚਿੰਨ੍ਹਾਂ ਦੀ ਉਲੰਘਣਾ ਕਰਨਾ, ਆਵਾਜਾਈ ਦੇ ਅਧਿਕਾਰਤ ਪ੍ਰਵਾਹ ਦੇ ਉਲਟ (ਗਲਤ ਦਿਸ਼ਾ ਵਿੱਚ) ਗੱਡੀ ਚਲਾਉਣਾ, ਅਤੇ ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲਿਆਂ ਨੂੰ ਹੁਣ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।” ਟਰਾਂਸਪੋਰਟ ਮੰਤਰੀ ਚੀਮਾ ਨੇ ਨਾਬਾਲਗਾਂ ਵੱਲੋਂ ਗੱਡੀ ਚਲਾਉਣ ਸਬੰਧੀ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਾਬਾਲਗ ਅਪਰਾਧਾਂ ਵਿੱਚ ਕੋਈ ਛੋਟ/ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ, "ਨਾਬਾਲਗ ਵੱਲੋਂ ਡਰਾਈਵਿੰਗ ਅਪਰਾਧ ਕੀਤੇ ਜਾਣ ਦੀ ਸੂਰਤ ਵਿੱਚ ਮਾਪੇ, ਸਰਪ੍ਰਸਤ ਜਾਂ ਵਾਹਨ ਮਾਲਕਾਂ ਨੂੰ ਸਖ਼ਤੀ ਨਾਲ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੇ ਨਤੀਜਿਆਂ ਵਿੱਚ ਭਾਰੀ ਜੁਰਮਾਨੇ, ਵਾਹਨ ਦੀ ਰਜਿਸਟ੍ਰੇਸ਼ਨ ਨੂੰ ਤੁਰੰਤ ਰੱਦ ਕਰਨਾ, ਅਤੇ ਨਾਬਾਲਗ ਨੂੰ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਲਈ ਅਯੋਗ ਕਰਾਰ ਦੇਣਾ ਸ਼ਾਮਲ ਹੈ।" ਸੜਕੀ ਅਨੁਸ਼ਾਸਨ ਨੂੰ ਬਿਹਤਰ ਬਣਾਉਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਨਵੀਆਂ ਨੋਟੀਫਾਈਡ ਵਿਵਸਥਾਵਾਂ ਦਾ ਉਦੇਸ਼ ਪੰਜਾਬ ਭਰ ਵਿੱਚ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ, “ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਸੜਕਾਂ 'ਤੇ ਚੱਲਣ  ਮੌਕੇ ਟ੍ਰੈਫਿਕ ਨਿਯਮਾਂ ਅਤੇ ਕਾਨੂੰਨੀ ਨੁਕਤਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ।"

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ