Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

July 22, 2026 08:13 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 4056 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕੀਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ। ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ