Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

July 22, 2026 08:25 PM
Rozana Sehaj times

ਚੰਡੀਗੜ੍ਹ : ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਸਪੀਕਰ ਸੰਧਵਾਂ ਨੇ ਕਿਹਾ,"ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।" ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਗ੍ਰੀਨ ਪੰਜਾਬ' ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨੂੰ ਇੱਕ ਸਿਹਤਮੰਦ ਵਾਤਾਵਰਣ ਪ੍ਰਣਾਲੀ ਹੇਠ ਸੁਰੱਖਿਅਤ ਰੱਖ ਸਕਦੇ ਹਾਂ। ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਰਬਾਣੀ ਦੀਆਂ ਮੁੱਖ ਸਿੱਖਿਆਵਾਂ ਅਤੇ ਸਿੱਖ ਗੁਰੂਆਂ ਦੁਆਰਾ ਦਰਸਾਏ ਇਤਿਹਾਸਕ ਮਾਰਗ ਤੋਂ ਗੂੜ੍ਹੀ ਅਧਿਆਤਮਿਕ ਸੇਧ ਲੈ ਕੇ ਵਿਆਪਕ ਵਾਤਾਵਰਣ ਲਹਿਰ ਸ਼ੁਰੂ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਬ੍ਰਹਮਤਾ ਕੁਦਰਤ ਵਿੱਚ ਵੱਸਦੀ ਹੈ। ਹਰ ਮਨੁੱਖ, ਜਾਨਵਰ, ਪੌਦਾ ਅਤੇ ਰੁੱਖ ਸਰਵ ਸ਼ਕਤੀਮਾਨ ਦਾ ਜੀਵੰਤ ਪ੍ਰਗਟਾਵਾ ਹੈ। ਸੂਬੇ ਵਿੱਚ ਘਟਦੇ ਜਾ ਰਹੇ ਵਾਤਾਵਰਣ ਸੰਤੁਲਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਦੱਸਿਆ ਕਿ ਪੰਜਾਬ ਦਾ ਜੰਗਲਾਤ ਖੇਤਰ ਘਟ ਕੇ 3 ਫ਼ੀਸਦ ਤੋਂ ਵੀ ਘੱਟ ਰਹਿ ਗਿਆ ਹੈ, ਜਿਸ ਲਈ ਤੁਰੰਤ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਆਲੀ ਅਤੇ ਬਨਸਪਤੀ ਦੀ ਘਾਟ ਸਮਾਜਿਕ ਬੁਰਾਈਆਂ ਦੇ ਵਾਧੇ ਨਾਲ ਜੁੜੀ ਹੋਈ ਹੈ, ਜੋ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਢਾਹ ਲਾਉਂਦੀ ਹੈ। ਕੁਦਰਤ ਦੀ ਕਦਰ ਅਤੇ ਸੰਭਾਲ ਸਮੁੱਚੇ ਭਾਈਚਾਰੇ ਲਈ ਬ੍ਰਹਮ ਦਇਆ, ਖੁਸ਼ਹਾਲੀ ਅਤੇ ਅਸੀਸਾਂ ਨੂੰ ਯਕੀਨੀ ਬਣਾਉਂਦੀ ਹੈ। ਸ. ਸੰਧਵਾਂ ਨੇ ਦੱਸਿਆ ਕਿ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਸੇਧ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਆਪ ਬਾਗ਼ ਲਗਾਏ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਜੇਕਰ ਅਸੀਂ ਪੰਜਾਬ ਨੂੰ ਮੁੜ ਰੰਗਲਾ ਅਤੇ ਜੀਵੰਤ ਬਣਾਉਣਾ ਚਾਹੁੰਦੇ ਹਾਂ, ਤਾਂ ਸਾਨੂੰ ਸਭ ਤੋਂ ਪਹਿਲਾਂ ਸੂਬੇ ਨੂੰ ਹਰਿਆ-ਭਰਿਆ ਪੰਜਾਬ ਬਣਾਉਣਾ ਪਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ, "ਜਿੱਥੇ ਵੀ ਅਤੇ ਜਦੋਂ ਵੀ ਮੌਕਾ ਮਿਲੇ, ਆਓ ਸਾਰੇ ਇੱਕਜੁੱਟ ਹੋ ਕੇ ਰੁੱਖ ਲਗਾਈਏ।" ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਰੇ ਨਾਗਰਿਕ ਕੁਦਰਤ ਨਾਲ ਜੁੜੀਆਂ ਆਪਣੀਆਂ ਰਵਾਇਤੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬੀ ਟਿਕਾਊ ਵਾਤਾਵਰਣ ਨੂੰ ਯਕੀਨੀ ਬਣਾ ਸਕਦੇ ਹਨ ਜਿੱਥੇ ਕੁਦਰਤ ਵਧੇ-ਫੁੱਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਰੁੱਖ ਅਧੀਨ ਰਕਬੇ ਨੂੰ ਵਧਾ ਕੇ ਖੁਸ਼ਹਾਲ ਹੋਣਗੀਆਂ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ