Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

July 22, 2026 08:37 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ