Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

July 22, 2026 08:40 PM
Rozana Sehaj times
ਚੰਡੀਗੜ੍ਹ : ਥੀਏਟਰ ਗਰੁੱਪ ‘ਸੁਚੇਤਕ ਰੰਗਮੰਚ’ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪੰਜਾਬੀ ਨਾਟਕ ‘ਵਕਤ ਤੈਨੂੰ ਸਲਾਮ ਹੈ’ ਦਾ ਮੰਚਨ ਕੀਤਾ ਗਿਆ। ਨਾਟਕ ਨੂੰ ਇਸ ਦੇ ਮਜ਼ਬੂਤ ਸਮਾਜਿਕ ਸੰਦੇਸ਼ ਅਤੇ ਦਿਲ ਟੁੰਬਵੀਂ ਅਦਾਕਾਰੀ ਲਈ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ। ਇਹ ਨਾਟਕ ਸੀ.ਟੀ. ਖਾਨੋਲਕਰ ਦੇ ਪ੍ਰਸਿੱਧ ਨਾਟਕ ਦਾ ਪੰਜਾਬੀ ਰੂਪਾਂਤਰ ਹੈ। ਇਸ ਪੇਸ਼ਕਾਰੀ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਬੋਟੈਨਿਕ ਹੈਲਥਕੇਅਰ ਦੇ ਡਾ. ਗੌਰਵ ਸੋਨੀ, ਭਾਈਚਾਰੇ ਦੇ ਕਈ ਹੋਰ ਪਤਵੰਤਿਆਂ ਦੇ ਨਾਲ ਮਹਿਮਾਨਾਂ ਵਜੋਂ ਹਾਜ਼ਰ ਸਨ। ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਨਾਟਕ, ਇਸਦੇ ਨਿਰਦੇਸ਼ਕ ਅਤੇ ਕਲਾਕਾਰਾਂ ਨੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਵਿਸ਼ੇ ’ਤੇ ਅਧਾਰਤ ਅਜਿਹੇ ਨਾਟਕ ਨਾਲ ਕੇਵਲ ਅੰਧਵਿਸ਼ਵਾਸਾਂ ਉਪਰ ਉੱਠਣ ਦਾ ਸੁਨੇਹਾ ਦਿੰਦੇ ਹਨ ਸਗੋਂ ਜੀਵਨ ਨੂੰ ਵਿਵਹਾਰਕ ਤੌਰ ’ਤੇ ਜਿਉਣ ਲਈ ਵੀ ਪ੍ਰੇਰਦੇ ਹਨ। ਅਨੀਤਾ ਸ਼ਬਦੀਸ਼ ਵੱਲੋਂ ਨਿਰਦੇਸ਼ਤ ਅਤੇ ਪੰਜਾਬੀ ਵਿੱਚ ਅਨੁਵਾਦਿਤ ਕੀੇਤੇ ਇਸ ਨਾਟਕ ਨੇ ਦਰਸ਼ਕਾਂ ਨੂੰ ਆਪਣੇ ਦਿਲਚਸਪ ਬਿਰਤਾਂਤ, ਦਿਲ-ਖਿੱਚਵੀਂ ਅਦਾਕਾਰੀ ਅਤੇ ਅਰਥਪੂਰਨ ਥੀਮ ਨਾਲ ਕੀਲ ਕੇ ਰੱਖ ਦਿੱਤਾ। ਰੰਗਮੰਚ ਪ੍ਰੇਮੀਆਂ, ਕਲਾਕਾਰਾਂ ਅਤੇ ਮਹਿਮਾਨਾਂ ਵੱਲੋਂ ਨਾਟਕ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ. ਜ਼ੋਰਾ ਸਿੰਘ ਨੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਅਤੇ ਸਕਾਰਾਤਮਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਲਈ ਰੰਗਮੰਚ ਦੀ ਸੁਚੱਜੀ ਵਰਤੋਂ ਕਰਨ ਲਈ ਸਮੂਹ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਨੇ ਇਸ ਸ਼ਾਮ ਨੂੰ ਸਫ਼ਲ ਬਣਾਉਣ ਲਈ ਮੁੱਖ ਮਹਿਮਾਨਾਂ, ਪਤਵੰਤਿਆਂ, ਮੀਡੀਆ, ਸਮਰਥਕਾਂ ਅਤੇ ਸਰੋਤਿਆਂ ਦਾ ਉਨ੍ਹਾਂ ਦੇ ਸ਼ਾਨਦਾਰ ਹੁੰਗਾਰੇ ਲਈ ਧੰਨਵਾਦ ਕੀਤਾ। ਸੁਚੇਤਕ ਰੰਗਮੰਚ ਨੇ ਮਹੱਤਵਪੂਰਨ ਸਮਾਜਿਕ ਸੰਦੇਸ਼ ਦੇਣ ਵਾਲੇ ਅਰਥਪੂਰਨ ਨਾਟਕਾਂ ਦਾ ਮੰਚਨ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ