Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਗ੍ਰਿਫਤਾਰ

July 22, 2026 08:48 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ  ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ ਇਸ ਲਈ ਉਸਨੇ ਵੀਬੀ ਰੇਂਜ ਜਲੰਧਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਕੀ ਰਕਮ ਵੀ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ  ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ