Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

July 22, 2026 08:55 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ ਵਿੱਚ ਅਰਧ-ਸਰਕਾਰੀ ਪੱਤਰ ਲਿਖਿਆ ਜਿਸ ਕਾਰਨ ਰਾਜ ਭਰ ਵਿੱਚ ਖੇਤੀਬਾੜੀ, ਫਸਲਾਂ ਅਤੇ ਪਸ਼ੂਧਨ ਪ੍ਰਭਾਵਿਤ ਹੋ ਰਹੇ ਹਨ, ਜਿਸ ਵਿੱਚ ਜੈਸਲਮੇਰ ਜ਼ਿਲ੍ਹੇ ਅਤੇ ਨੇੜੇ-ਤੇੜੇ ਦੇ ਅਰਧ-ਸੁੱਕੇ ਇਲਾਕਿਆਂ ਤੋਂ ਖਾਸ ਤੌਰ ’ਤੇ ਸੰਕਟ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਵੱਡੇ ਪੱਧਰ ’ਤੇ ਰਿਪੋਰਟ ਕੀਤੀ ਗਈ ਹੈ, 2026 ਦਾ ਮਾਨਸੂਨ ਕਾਫ਼ੀ ਦੇਰੀ ਨਾਲ ਆਇਆ ਹੈ, ਜਿਸਦੇ ਨਤੀਜੇ ਵਜੋਂ ਭਾਰਤ ਦੇ ਇੱਕ ਵੱਡੇ ਹਿੱਸੇ ਵਿੱਚ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਸੁੱਕੇ ਜੂਨ ਮਹੀਨਿਆਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ, ਖਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਦੇ ਖੁਸ਼ਕ ਤੇ ਸੁੱਕੇ ਜ਼ਿਲ੍ਹੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਿਛਲੇ ਦੋ ਸਾਲਾਂ ਵਿੱਚ ਘੱਟ ਬਾਰਿਸ਼ ਕਾਰਨ ਚਾਰੇ ਅਤੇ ਪਾਣੀ ਦੀ ਭਾਰੀ ਕਮੀ ਹੋ ਗਈ ਹੈ, ਜਿਸ ਨਾਲ ਨਾਲ ਕੇਵਲ  ਲੱਖਾਂ ਪਸ਼ੂਆਂ ਲਈ ਸਗੋਂ ਰੋਜ਼ੀ-ਰੋਟੀ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ’ਤੇ ਨਿਰਭਰ ਲੋਕਾਂ ਲਈ ਵੱਡਾ ਖਤਰਾ ਪੈਦਾ ਹੋ ਗਿਆ ਹੈ। ਜੈਸਲਮੇਰ ਦੇ ਇਲਾਕੇ ਵਿੱਚ ਸਾਉਣੀ ਦੇ ਮੌਸਮ ਦੌਰਾਨ ਆਮ ਤੌਰ ’ਤੇ ਲਗਭਗ 7,00,000 ਹੈਕਟੇਅਰ ਵਿੱਚ ਬੀਜਾਈ ਹੁੰਦੀ ਹੈ, ਜੋ ਕਿ ਮਾਨਸੂਨ ਦੀ ਸੁਸਤ ਚਾਲ ਕਾਰਨ 1,00,000 ਹੈਕਟੇਅਰ ਤੱਕ ਡਿੱਗ ਗਈ ਹੈ। ਦੋਵਾਂ ਜ਼ਿਲਿ੍ਹਆਂ ਵਿੱਚ ਪਸ਼ੂਆਂ ਦੀ ਗਿਣਤੀ ਹੈਰਾਨ ਕਰਨ ਵਾਲੀ ਹੈ। ਬਹੁਤ ਸਾਰੇ ਪਸ਼ੂ ਪਹਿਲਾਂ ਹੀ ਮਰ ਗਏ ਹਨ ਅਤੇ ਪਿੰਡ ਵਾਸੀ ਪਸ਼ੂਆਂ ਨੂੰ ਛੱਡਣ ਲਈ ਮਜਬੂਰ ਹਨ ਕਿਉਂਕਿ ਉਹ ਉਨ੍ਹਾਂ ਨੂੰ ਖੁਆ-ਪਿਆ ਨਹੀਂ ਸਕਦੇ। ਮਾਨਸੂਨ ਸੰਕਟ ਕਾਰਨ ਚਰਵਾਹੇ ਭਾਈਚਾਰੇ ਅਤੇ ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਿਰਾਸ਼ਾ ਵਿੱਚ, ਰਾਜਸਥਾਨ ਦੇ ਕਿਸਾਨ ਆਪਣੇ ਪਸ਼ੂਆਂ ਨੂੰ ਚਰਾਉਣ ਅਤੇ  ਅਸਥਾਈ ਤੌਰ ’ਤੇ ਪਨਾਹ ਦੇਣ ਲਈ ਪੰਜਾਬ ਦੇ ਕਿਸਾਨਾਂ ਕੋਲ ਪਹੁੰਚ ਕਰ ਰਹੇ ਹਨ। ਇਤਿਹਾਸਕ ਉਦਾਹਰਣਾਂ ਦਰਸਾਉਂਦੀਆਂ ਹਨ ਕਿ ਅਜਿਹੇ ਪ੍ਰਵਾਸ ਅਕਸਰ ਸੋਕੇ ਦੌਰਾਨ ਹੀ ਹੁੰਦੇ ਹਨ। ਪਰ ਹੁਣ, ਅਜਿਹੇ ਅੰਤਰ-ਰਾਜੀ ਪਸ਼ੂਆਂ ਦੀ ਆਵਾਜਾਈ ਨੂੰ ‘ਪਸ਼ੂ ਤਸਕਰੀ’ ਵਜੋਂ ਗਲਤ ਸਮਝਿਆ ਜਾ ਸਕਦਾ ਹੈ, ਜੋ ਸੰਭਾਵੀ ਤੌਰ ’ਤੇ ਉਨ੍ਹਾਂ ਨੂੰ ਹਿੰਸਕ ਚੌਕਸੀ ਜਾਂ ਅਖੌਤੀ ‘ਮੌਬ ਲਿੰਚਿੰਗ’ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਚਿੰਤਾ ਨੇ ਹਾਲ ਹੀ ਦੇ ਸਾਲਾਂ ਵਿੱਚ ਰਾਸ਼ਟਰੀ ਦੇ ਸਾਹਮਣੇ ਉੱਭਰੀ ਹੈ। ਇਹ ਡਰ ਮਾਨਵਤਾਵਾਦੀ ਕਾਰਵਾਈ ਨੂੰ ਕਮਜ਼ੋਰ ਕਰ ਰਿਹਾ ਹੈ। ਕਿਸਾਨ ਜੋ ਮਦਦ ਕਰਨਾ ਚਾਹੁੰਦੇ ਹਨ, ਪਿੱਛੇ ਹਟ ਰਹੇ ਹਨ ਅਤੇ ਪਸ਼ੂ ਪਾਲਕ ਅਜਿਹੀ ਸਥਿਤੀ ਵਿੱਚ ਫਸੇ ਹੋਏ ਹਨ – ਕਿ ਜਾਂ ਤਾਂ ਆਪਣੇ ਜਾਨਵਰਾਂ ਨੂੰ ਭੁੱਖੇ ਮਰਨ ਦੇਣ ਜਾਂ ਪਿੱਛੇ ਛੱਡਦੇ ਦੇਣ। ਉਨ੍ਹਾਂ ਦੇ ਪਸ਼ੂ ਸਿਰਫ਼ ਜਾਇਦਾਦ ਨਹੀਂ ਸਗੋਂ ਮਾਰੂਥਲ ਵਿੱਚ ਉਨ੍ਹਾਂ ਦੀ ਪਛਾਣ, ਆਰਥਿਕਤਾ ਅਤੇ ਜਿਉਣ ਦਾ ਵਸੀਲਾ ਹਨ। ਕੇਂਦਰ ਸਰਕਾਰ ਦੀਆਂ ਗਊ ਸੁਰੱਖਿਆ ਅਤੇ ਸੰਭਾਲ ਲਈ ਸ਼ਲਾਘਾਯੋਗ ਪਹਿਲਕਦਮੀਆਂ, ਜਿਸ ਵਿੱਚ ‘ਰਾਸ਼ਟਰੀ ਗੋਕਲ ਮਿਸ਼ਨ’ ਅਤੇ ਗਊਸ਼ਾਲਾਵਾਂ ਲਈ ਸਹਾਇਤਾ ਵਰਗੀਆਂ ਯੋਜਨਾਵਾਂ ਸ਼ਾਮਲ ਹਨ, ਨੇ ਦੇਸ਼ ਭਰ ਵਿੱਚ ਦੇਸੀ ਪਸ਼ੂਆਂ ਦੀਆਂ ਨਸਲਾਂ ਅਤੇ ਪਸ਼ੂ ਭਲਾਈ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਨੂੰ ਰਾਜਸਥਾਨ ਸਰਕਾਰ ਅਤੇ ਗੁਆਂਢੀ ਰਾਜ ਪੰਜਾਬ ਨਾਲ ਤਾਲਮੇਲ ਕਰਕੇ ਅਜਿਹੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਨਾਲ ਸਮੇਂ ਸਿਰ ਰਾਹਤ ਪਹੁੰਚਾਉਣ ਵਿੱਚ ਮਦਦ ਮਿਲੇਗੀ ਅਤੇ ਪਸ਼ੂਆਂ ਦੀ ਆਵਾਜਾਈ/ਪ੍ਰਵਾਸ ਨੂੰ ਇੱਕ ਗੈਰ-ਕਾਨੂੰਨੀ ਗਤੀਵਿਧੀ ਵਜੋਂ ਉਭਾਰਨ ਜਾਂ ਕਿਸੇ ਗਲਤ ਬਿਰਤਾਂਤ ਸਿਰਜਣ ਨੂੰ ਰੋਕਿਆ ਜਾ ਸਕੇਗਾ। ਇਸ ਤਰ੍ਹਾਂ ਪਸ਼ੂਆਂ ਦੀ ਰੱਖਿਆ ਕੀਤੀ ਜਾ ਸਕੇਗੀ ਜੋ ਪੇਂਡੂ ਅਰਥਵਿਵਸਥਾ ਦੀ ਰੀੜ੍ਹ  ਹਨ। ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਇਸ ਜ਼ਰੂਰੀ ਮਾਮਲੇ ਵੱਲ ਨਿੱਜੀ ਧਿਆਨ ਦੇਣ ਦੀ ਬੇਨਤੀ ਕੀਤੀ ਅਤੇ ਸਬੰਧਤ ਮੰਤਰੀਆਂ ਅਤੇ ਪ੍ਰਸ਼ਾਸਨ ਤੋਂ ਤੁਰੰਤ ਨਿਰਦੇਸ਼ਾਂ ਦੀ ਉਮੀਦ ਕੀਤੀ। ਸੰਕਟ ਨੂੰ ਵਧਣ ਤੋਂ ਰੋਕਣ, ਕਮਜ਼ੋਰ ਕਿਸਾਨ ਭਾਈਚਾਰਿਆਂ ਦੀ ਰੱਖਿਆ ਕਰਨ ਅਤੇ ਭਾਈਚਾਰਾ ਬਣਾਈ ਰੱਖਣ ਲਈ  ਕੇਂਦਰ ਦੀ ਫੌਰੀ ਦਖਲ ਬਹੁਤ ਲੋੜ ਹੈ।

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ