Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ

July 22, 2026 09:08 PM
Rozana Sehaj times


ਚੰਡੀਗੜ੍ਹ : 
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ਕਰਵਾਈ ਗਈ ‘‘ਰਾਜ ਦੇ ਡਾਟਾ ਲਈ ਸਾਈਬਰ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ" ਵਿਸ਼ੇ ਸਬੰਧੀ ਸੂਬਾ ਪੱਧਰੀ ਕੰਸਲਟੇਟਿਵ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਤਕਨਾਲੋਜੀ ਨੂੰ ਦੋਧਾਰੀ ਤਲਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਤਕਨਾਲੌਜੀ ਜਿੱਥੇ ਅਥਾਹ ਲਾਭ ਪ੍ਰਦਾਨ ਕਰਦੀ ਹੈ, ਉੱਥੇ ਇਸ ਨਾਲ ਜੁੜੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਡਾਟਾ ਦਾ ਸਮਝਦਾਰੀ ਨਾਲ ਪ੍ਰਬੰਧਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ, “ਡਾਟਾ ਹੁਣ ਇੱਕ ਨਵੀਂ ਜਨਤਕ ਸੰਪਤੀ ਹੈ ਅਤੇ ਨਾਗਰਿਕਾਂ ਦੇ ਰਿਕਾਰਡਾਂ ਤੇ ਸਰਕਾਰੀ ਡਾਟਾਬੇਸ ਦੀ ਸੁਰੱਖਿਆ ਡਿਜੀਟਲ ਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਬੁਨਿਆਦੀ ਲੋੜ ਹੈ। ਪੰਜਾਬ ਸਮਾਜਿਕ ਭਲਾਈ ਸਕੀਮਾਂ, ਜ਼ਮੀਨੀ ਰਿਕਾਰਡਾਂ ਅਤੇ ਨਾਗਰਿਕ ਸੇਵਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਆਪਣਾ ਡਿਜੀਟਲ ਦਾਇਰਾ ਵਧਾ ਰਿਹਾ ਹੈ। ਇਸ ਲਈ ਆਪਣੇ ਡਿਜੀਟਲ ਸਿਸਟਮ ਨੂੰ ਸੁਰੱਖਿਅਤ ਕਰਨਾ ਅਤੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ) ਐਕਟ, 2023 ਜਿਹੇ ਕੌਮੀ ਢਾਂਚਿਆਂ ਦੀ ਪਾਲਣਾ ਯਕੀਨੀ ਬਣਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ।” ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਵੀ ਕੋਈ ਆਮ ਨਾਗਰਿਕ ਸਰਕਾਰੀ ਦਫਤਰ ਵਿੱਚ ਜਾਂਦਾ ਹੈ ਜਾਂ ਜਨਤਕ ਸੇਵਾ ਦਾ ਲਾਭ ਲੈਣ ਲਈ ਕੋਈ ਫਾਰਮ ਭਰਦਾ ਹੈ ਤਾਂ ਉਹ ਪੂਰੇ ਭਰੋਸੇ ਨਾਲ ਆਪਣਾ ਨਿੱਜੀ ਡਾਟਾ ਸਾਂਝਾ ਕਰਦਾ ਹੈ ਕਿ ਉਸ ਦਾ ਡਾਟਾ ਸੁਰੱਖਿਅਤ ਰਹੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਦੇ ਇਸ ਭਰੋਸੇ ਨੂੰ ਕਿਸੇ ਵੀ ਕੀਮਤ ’ਤੇ ਟੁੱਟਣ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਇੱਕਜੁੱਟ ਟੀਮ ਵਜੋਂ ਕੰਮ ਕਰਨ, ਡੂੰਘਾ ਵਿਚਾਰ-ਵਟਾਂਦਰਾ ਕਰਨ ਅਤੇ ਉੱਭਰ ਰਹੇ ਡਿਜੀਟਲ ਖ਼ਤਰਿਆਂ ਨਾਲ ਨਜਿੱਠਣ ਲਈ ਸੂਬੇ ਦੀਆਂ ਪ੍ਰਣਾਲੀਆਂ ਨੂੰ ਨਿਰੰਤਰ ਅਪਗ੍ਰੇਡ ਤੇ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਸਾਈਬਰ ਸੁਰੱਖਿਆ ਪ੍ਰੋਟੋਕੋਲ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਿਸੇ ਵੀ ਉਪਾਅ ਲਈ ਰਾਜ ਸਰਕਾਰ ਅਤੇ ਵਿਭਾਗ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਹ ਵਰਕਸ਼ਾਪ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੌਜੀ ਮੰਤਰਾਲੇ ਵੱਲੋਂ ਜਾਰੀ ਸੰਕਲਪਿਤ ਢਾਂਚਿਆਂ ਦੇ ਅਨੁਸਾਰ ਕਰਵਾਈ ਗਈ ਜਿਸ ਦਾ ਉਦੇਸ਼ ਸੂਬਾ ਪੱਧਰ ’ਤੇ ਸਾਈਬਰ ਸੁਰੱਖਿਆ ਦੀ ਤਿਆਰੀ ਦਾ ਮੁਲਾਂਕਣ ਕਰਨਾ, ਅਹਿਮ ਡਾਟਾ ਸੰਪਤੀਆਂ ਦੀ ਪਛਾਣ ਕਰਨਾ ਅਤੇ ਆਗਾਮੀ ਕੌਮੀ ਵਿਭਾਗੀ ਸੰਮੇਲਨ ਲਈ ਸਿਫ਼ਾਰਸ਼ਾਂ ਤਿਆਰ ਕਰਨਾ ਸੀ। ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਡੀ.ਜੀ.ਜੀ.ਆਈ.ਟੀ. ਦੇ ਵਧੀਕ ਮੁੱਖ ਸਕੱਤਰ ਡਾ. ਡੀ.ਕੇ. ਤਿਵਾੜੀ ਨੇ ਪੰਜਾਬ ਦੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਇਸ ਸਮੇਂ ਲਾਗੂ ਸਟੇਟ ਡਾਟਾ ਸੈਂਟਰ ਅਤੇ ਸਟੇਟ ਵਾਈਡ ਏਰੀਆ ਨੈੱਟਵਰਕ ਜਿਹੇ ਤਕਨੀਕੀ ਅਤੇ ਕਾਰਜਕਾਰੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਕਜੁੱਟ ਸੁਰੱਖਿਆ ਪ੍ਰਣਾਲੀ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਾਰੇ ਸਰਕਾਰੀ ਵਿਭਾਗਾਂ ਨੂੰ ‘ਸਕਿਊਰ-ਬਾਏ-ਡਿਜ਼ਾਈਨ’ ਸਿਧਾਂਤ ਅਪਣਾਉਣ, ਨਿਯਮਤ ਤੌਰ ’ਤੇ ਕਮਜ਼ੋਰੀਆਂ ਦਾ ਮੁਲਾਂਕਣ ਕਰਨ ਅਤੇ ਮੁੱਖ ਸੂਚਨਾ ਸੁਰੱਖਿਆ ਅਧਿਕਾਰੀ ਨਿਯੁਕਤ ਕਰਨ ਦੀ ਅਪੀਲ ਕੀਤੀ। ਵਰਕਸ਼ਾਪ ਦੌਰਾਨ ਨੈਸ਼ਨਲ ਈ-ਗਵਰਨੈਂਸ ਡਿਵੀਜ਼ਨ ਦੇ ਨੁਮਾਇੰਦਿਆਂ ਅਤੇ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ ਦੇ ਸਾਇੰਟਿਸਟ ‘ਡੀ’ ਡਾ. ਮਾਰਸ਼ਲ ਆਰ. ਵੱਲੋਂ ਤਕਨੀਕੀ ਪੇਸ਼ਕਾਰੀਆਂ ਅਤੇ ਵਿਸ਼ੇ ਨਾਲ ਸਬੰਧਤ ਸੈਸ਼ਨ ਕਰਵਾਏ ਗਏ। ਇਸ ਤੋਂ ਇਲਾਵਾ ਏਅਰਟੈਲ ਵੱਲੋਂ ਏ.ਆਈ. ਆਧਾਰਿਤ ਡਾਟਾ ਸੁਰੱਖਿਆ ਅਤੇ ਡਿਜੀਟਲ ਘੇਰੇ ਦੀ ਸੁਰੱਖਿਆ ਬਾਰੇ ਅਤੇ ਵੈਰੋਨਿਸ ਵੱਲੋਂ ਡੀ.ਪੀ.ਡੀ.ਪੀ. ਐਕਟ ਦੇ ਲਾਗੂਕਰਨ ਦੀ ਪਹੁੰਚ ਬਾਰੇ ਉਦਯੋਗਿਕ ਖੇਤਰ ਦੇ ਵਿਚਾਰ ਵੀ ਸਾਂਝੇ ਕੀਤੇ ਗਏ। ਸਟੇਟ ਈ-ਮਿਸ਼ਨ ਟੀਮ ਦੀ ਅਗਵਾਈ ਹੇਠ ਸਮਾਨਾਂਤਰ ਬ੍ਰੇਕਆਊਟ ਸੈਸ਼ਨਾਂ ਦੌਰਾਨ ਵੱਖ-ਵੱਖ ਰਾਜ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਜੋਖਮ-ਅਧਾਰਤ ਸੁਰੱਖਿਆ ਦਾ  ਮੁਲਾਂਕਣ, ਸਮਰਪਿਤ ਸਟੇਟ ਸੀਐਸਆਈਆਰਟੀਜ਼ ਦੁਆਰਾ ਮੌਕੇ ’ਤੇ ਪ੍ਰਤੀਕਰਮ, ਲੈਗੇਸੀ ਐਪਲੀਕੇਸ਼ਨ ਆਧੁਨਿਕੀਕਰਨ, ਅਤੇ ਰਾਸ਼ਟਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਤੇ ਡਿਜੀਟਲ ਨਿੱਜੀ ਡਾਟਾ ਸੁਰੱਖਿਆ ਐਕਟ, 2023 ਨਾਲ ਇਕਸਾਰਤਾ ਸਬੰਧੀ ਮੁੱਖ ਰਾਸ਼ਟਰੀ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਕਸ਼ਾਪ ਦੌਰਾਨ ਸੰਕਲਿਤ ਰਣਨੀਤਕ ਉਪਾਅ ਅਤੇ ਜਾਣਕਾਰੀ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਦੁਆਰਾ ਇੱਕ ਵਿਆਪਕ ਸਟੇਟ ਰਿਪੋਰਟ ਵਿੱਚ ਤਿਆਰ ਕੀਤਾ ਜਾਵੇਗਾ ਅਤੇ ਨਵੀਂ ਦਿੱਲੀ ਵਿੱਚ ਹੋਣ ਵਾਲੇ ਆਗਾਮੀ ਰਾਸ਼ਟਰੀ ਵਿਭਾਗੀ ਸੰਮੇਲਨ ਵਿੱਚ ਪੰਜਾਬ ਦੀਆਂ ਸਿਫ਼ਾਰਸ਼ਾਂ ਨੂੰ ਦਰਸਾਉਣ ਲਈ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੌਜੀ ਮੰਤਰਾਲੇ ਨੂੰ ਸੌਂਪਿਆ ਜਾਵੇਗਾ। ਇਸ ਵਰਕਸ਼ਾਪ ਵਿੱਚ ਡੀ.ਜੀ.ਜੀ.ਆਈ.ਟੀ. ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ, ਵਿਸ਼ੇਸ਼ ਸਕੱਤਰ ਗ੍ਰਹਿ ਸ੍ਰੀ ਪਰਮਿੰਦਰਪਾਲ ਸਿੰਘ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ