Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ 25 ਜੁਲਾਈ ਨੂੰ

July 22, 2026 09:12 PM
Rozana Sehaj times

ਲੁਧਿਆਣਾ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 25 ਜੁਲਾਈ 2026 ਨੂੰ ਮੁੱਲਾਪੁਰ ਦਾਖਾਂ ਅਤੇ ਜਗਰਾਉਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਸਟੇਟ ਐਂਡ ਚੰਡੀਗੜ੍ਹ ਯੂਟੀ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ  ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਲਾਕੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਜਲਦ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਲਾਪੁਰ ਦਾਖਾਂ ਵਿਖੇ ਇਹ ਪ੍ਰੋਗਰਾਮ ਸਵੇਰੇ 11:00 ਵਜੇ ਤੋਂ 12:30 ਵਜੇ ਤੱਕ ਪੀਸ ਪਬਲਿਕ ਸਕੂਲ, ਫਿਰੋਜ਼ਪੁਰ ਰੋਡ ਵਿਖੇ ਹੋਵੇਗਾ। ਇਸ ਤੋਂ ਬਾਅਦ ਜਗਰਾਉਂ ਵਿਖੇ ਸਾਇੰਸ ਕਾਲਜ ਵਿੱਚ ਦੁਪਹਿਰ 2:30 ਵਜੇ ਤੋਂ 4:30 ਵਜੇ ਤੱਕ ਸਮਾਗਮ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੀਆਂ ਜਨਤਕ ਸਮੱਸਿਆਵਾਂ ਸਬੰਧੀ ਵੀ ਕਮਿਸ਼ਨ ਅੱਗੇ ਆਪਣੀ ਗੱਲ ਰੱਖਣ। ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੁਧਿਆਣਾ ਕੋਰ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਸਨ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ