Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਸ਼ੁੱਕਰਵਾਰ ਨੂੰ: ਮੇਅਰ

July 22, 2026 09:15 PM
Arvinder Singh
ਪਟਿਆਲਾ :  ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਇਸ ਸ਼ੁੱਕਰਵਾਰ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਦਾ ਨਗਰ ਨਿਗਮ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਅਤੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕੋ ਥਾਂ 'ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਮੇਅਰ ਨੇ ਦੱਸਿਆ ਕਿ ਨਗਰ ਨਿਗਮ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਜਵਾਬਦੇਹ ਪ੍ਰਸ਼ਾਸਨ ਦਿੱਤਾ ਜਾਵੇ। ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਜਿੱਥੇ ਸੰਭਵ ਹੋਵੇ, ਉਸੇ ਸਮੇਂ ਹੱਲ ਕੀਤਾ ਜਾਵੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਸੁਵਿਧਾ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਨਗਰ ਨਿਗਮ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਾਂ ਨਾਲ ਲੋਕਾਂ ਦਾ ਨਗਰ ਨਿਗਮ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਵੇਗਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ