Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ

July 22, 2026 09:29 PM
Arvinder Singh
ਪਟਿਆਲਾ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਪਟਿਆਲਾ ਵੱਲੋਂ ਸ਼੍ਰੀ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. (ਟਰੈਫਿਕ), ਸ਼੍ਰੀ ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਪਟਿਆਲਾ, ਸ੍ਰੀਮਤੀ ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ। ਇਸ ਐਨਫੋਰਸਮੈਂਟ ਮੁਹਿੰਮ ਦੌਰਾਨ ਸਕੂਲੀ ਬੱਸਾਂ, ਵੈਨਾਂ, ਆਟੋ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸਕੂਲੀ ਵਾਹਨਾਂ ਦੇ ਕੁੱਲ 15 ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹2,14,500/- ਬਣਦੀ ਹੈ। ਐਨਫੋਰਸਮੈਂਟ ਮੁਹਿੰਮ ਦੌਰਾਨ ਇੱਕ ਟਿੱਪਰ ਸਮੇਤ ਕੁੱਲ 8 ਹੋਰ ਵਾਹਨਾਂ ਦੇ ਵੀ ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹1,46,000/- ਬਣਦੀ ਹੈ। ਚੈਕਿੰਗ ਦੌਰਾਨ ਟੀਮ ਵੱਲੋਂ ਮੌਕੇ 'ਤੇ ਮੌਜੂਦ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਕੇਵਲ ਅਧਿਕਾਰਤ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਸਕੂਲੀ ਵਾਹਨਾਂ ਵਿੱਚ ਹੀ ਭੇਜਣ। ਉਨ੍ਹਾਂ ਨੇ ਸਮੂਹ ਨਾਗਰਿਕਾਂ, ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੜਕ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਐਨਫੋਰਸਮੈਂਟ ਏਜੰਸੀਆਂ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ