Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ

July 22, 2026 09:41 PM
Rozana Sehaj times

ਅੰਮ੍ਰਿਤਸਰ :  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (CSC) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਇਸ ਸਥਿਤੀ ਵਿੱਚ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ। ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ https://ercms.punjab.gov.in ਪੋਰਟਲ ਰਾਹੀਂ ਖੁਦ ਵੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਸਥਿਤੀ ਵਿੱਚ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ, ਬਿਨੈਕਾਰ ਆਪਣਾ ਭਰਿਆ ਹੋਇਆ ਫਾਰਮ, ਲੋੜੀਂਦੇ ਦਸਤਾਵੇਜ਼ਾਂ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਸਮੇਤ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿੱਚ ਵੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ 'ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ (SMS) ਭੇਜਿਆ ਜਾਵੇਗਾ। ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ। ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਆਨਲਾਈਨ ਜਾਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿਖੇ ਆਫਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਜ਼ਿਲ੍ਹੇ ਦੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (CSC) ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼