Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ

July 22, 2026 09:46 PM
Rozana Sehaj times

ਅੰਮ੍ਰਿਤਸਰ :  ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।  ਸ੍ਰੀ ਧਾਲੀਵਾਲ ਨੇ ਦੱਸਿਆ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਪਾਰਦਰਸ਼ੀ, ਡਿਜੀਟਲ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਰਾਹੀਂ ਚਲਾਈ ਜਾਵੇਗੀ, ਜਿਸ ਨਾਲ ਹਰ ਯੋਗ ਪਰਿਵਾਰ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਉਸ ਦਾ ਹੱਕ ਮਿਲੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਦਾ ਲਾਭ ਮਿਲੇਗਾ ਸ੍ਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਅਰਜ਼ੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਹੈ। ਯੋਗ ਬਿਨੈਕਾਰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (CSC), ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰਾਂ ਜਾਂ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਹਰ ਬਿਨੈਕਾਰ ਨੂੰ ਅਰਜ਼ੀ ਜਮ੍ਹਾਂ ਹੋਣ ਉਪਰੰਤ ਐਸ.ਐਮ.ਐਸ. ਰਾਹੀਂ ਰਸੀਦ ਪ੍ਰਾਪਤ ਹੋਵੇਗੀ ਅਤੇ ਉਹ ਆਪਣੀ ਅਰਜ਼ੀ ਦੀ ਸਥਿਤੀ ਵੀ ਆਨਲਾਈਨ ਦੇਖ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੂਰੀ ਪ੍ਰਕਿਰਿਆ ਵਿੱਚ ਡਿਜੀਟਲ ਵੈਰੀਫਿਕੇਸ਼ਨ, ਜੀਓ-ਟੈਗਿੰਗ, ਟਾਈਮ-ਸਟੈਂਪ ਅਤੇ ਸਰਕਾਰੀ ਡਾਟਾਬੇਸ ਰਾਹੀਂ ਆਨਲਾਈਨ ਜਾਂਚ ਕੀਤੀ ਜਾਵੇਗੀ, ਤਾਂ ਜੋ ਫ਼ਰਜ਼ੀ ਰਾਸ਼ਨ ਕਾਰਡਾਂ 'ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ ਅਤੇ ਸਿਰਫ਼ ਯੋਗ ਪਰਿਵਾਰਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬਿਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਵਿੱਚ ਰਹਿਣ ਵਾਲਿਆਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ 22 ਜੁਲਾਈ ਤੋਂ 11 ਅਗਸਤ ਤੱਕ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੰਤਵ ਹੈ ਕਿ ਕਿਸੇ ਵੀ ਹੱਕਦਾਰ ਪਰਿਵਾਰ ਨੂੰ ਉਸ ਦੇ ਹੱਕ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪੂਰੀ ਪਾਰਦਰਸ਼ਤਾ ਨਾਲ ਪਹੁੰਚਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼