Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬਾਰਡਰ ਰੇਂਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਵੱਡੀ ਕਾਰਵਾਈ

July 22, 2026 09:55 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ 4.0' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਰਹੱਦੀ ਪਿੰਡਾਂ, ਨਸ਼ਾ ਪ੍ਰਭਾਵਿਤ ਇਲਾਕਿਆਂ, ਜਨਤਕ ਆਵਾਜਾਈ ਕੇਂਦਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ ਡਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ, ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਕਾਬੂ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਡੀ.ਆਈ.ਜੀ. ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਆਪਣੀ ਮਰਜ਼ੀ ਨਾਲ ਸਰੰਡਰ ਕਰਨਗੇ, ਉਨ੍ਹਾਂ ਨਾਲ ਕਾਨੂੰਨ ਅਨੁਸਾਰ ਨਰਮੀ ਵਰਤੀ ਜਾਵੇਗੀ, ਪਰ ਕਾਨੂੰਨ ਤੋਂ ਭੱਜਣ ਜਾਂ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਪੂਰੀ ਦ੍ਰਿੜਤਾ ਨਾਲ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ 21 ਅਤੇ 22 ਜੁਲਾਈ ਦੌਰਾਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕੁੱਲ 349 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 72 ਐਨ.ਡੀ.ਪੀ.ਐੱਸ. ਐਕਟ, 13 ਆਰਮਜ਼ ਐਕਟ ਅਤੇ 15 ਐਕਸਾਈਜ਼ ਐਕਟ ਦੇ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 15 ਕਿਲੋ 503 ਗ੍ਰਾਮ ਹੈਰੋਇਨ, 24 ਪਿਸਤੌਲ, 26 ਮੈਗਜ਼ੀਨ, 60 ਕਾਰਤੂਸ, 970 ਗ੍ਰਾਮ ਅਫ਼ੀਮ, 1,26,000 ਮਿਲੀਲੀਟਰ ਗੈਰ-ਕਾਨੂੰਨੀ ਸ਼ਰਾਬ, 695 ਨਸ਼ੀਲੀਆਂ ਗੋਲੀਆਂ, ਇੱਕ ਡਰੋਨ, 6 ਮੋਟਰਸਾਈਕਲ ਅਤੇ 14,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਦੋ ਵੱਡੇ ਸਰਹੱਦੀ ਸਮੱਗਲਰ, ਛੇ ਸਪਲਾਇਰ ਅਤੇ ਚਾਰ ਪੈਡਲਰ ਵੀ ਕਾਬੂ ਕੀਤੇ ਗਏ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼