Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

July 23, 2026 06:34 PM
Rozana Sehaj times

ਚੰਡੀਗੜ੍ਹ :
ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਸਮੇਂ ਸਿਰ ਵੰਡ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਉਪਰਾਲੇ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੇ ਹਨ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ। 
ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ। ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਨੂੰ ਆਸ ਅਤੇ ਸੁਰੱਖਿਆ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹੁੰਚ 'ਰੰਗਲੇ ਪੰਜਾਬ' ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ