Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕਿਹਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਕਰ ਰਹੀ ਨਜ਼ਰ ਅੰਦਾਜ਼

July 23, 2026 06:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਰੋਸ ਵਜੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਐਸੋਸ਼ੀਏਸ਼ਨ ਆਫ ਜੇਈ, ਐਮ ਯੂ ਓ ਅਤੇ ਪੈਨਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀਰਵਾਰ ਨੂੰ ਸੁਨਾਮ ਵਿਖੇ ਤੀਜੇ ਦਿਨ ਸਮੂਹਿਕ ਛੁੱਟੀ ਲੈਕੇ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਾਵਰਕਾਮ ਦਫ਼ਤਰ ਦੇ ਮੁੱਖ ਗੇਟ ਤੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰੇ ਅਜੇ ਕੁਮਾਰ, ਜੇਈ ਪ੍ਰਿਤਪਾਲ ਸਿੰਘ ਲਾਡੀ, ਨਰਿੰਦਰ ਸ਼ਰਮਾ , ਜਬਲਾ ਸਿੰਘ, ਸੁਰਿੰਦਰ ਸਿੰਘ ਬੌਕਸਰ, ਰਵਿੰਦਰ ਸਿੰਘ ਭੱਟ, ਜਗਰਾਜ ਸਿੰਘ ਉਗਰਾਹਾਂ, ਕ੍ਰਿਸ਼ਨ ਲਾਲ ਬਤਰਾ, ਸੋਹਣ ਸਿੰਘ,ਜਗਦੇਵ ਸਿੰਘ ਬਾਹੀਆ, ਮਹਿੰਦਰ ਬਾਈ, ਸੋਮ ਸਿੰਘ, ਸੁਰੇਸ਼ ਕੁਮਾਰ,ਦਿਲਬਾਗ ਸਿੰਘ, ਬਲਕਾਰ ਸਿੰਘ, ਰਾਜਿੰਦਰ ਕੁਮਾਰ,ਅਤੇ ਜਗਸੀਰ ਸਿੰਘ ਨੇ ਕਿਹਾ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਰਹੀ ਜਿਸ ਕਾਰਨ ਪਾਵਰਕਾਮ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਸ ਆਖਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪਿਛਲੇ ਸਮੇਂ ਤੋਂ ਮੈਨੇਜਮੈਂਟ ਪਾਸੋਂ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੀਆਂ ਹਨ ਲੇਕਿਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀਆਂ ਹਨ। ਬੁਲਾਰਿਆਂ ਨੇ ਆਖਿਆ ਕਿ ਜਥੇਬੰਦੀਆਂ ਦੀ ਮੰਗ ਹੈ ਕਿ 17/07/2020 ਦਾ ਪੱਤਰ ਰੱਦ ਕਰਨ,  ਆਰ.ਟੀ ਐਮ, ਸੇਵਾਦਾਰ ਅਤੇ ਪ੍ਰਮੋਟ ਹੋਏ ਸਾਥੀਆਂ ਨੂੰ ਪੇਅ ਬੈਂਡ ਦਾ ਲਾਭ ਦੇਣਾ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ, ਪੁਰਾਣੀ ਪੈਨਸ਼ਨ ਬਹਾਲ ਕਰਨਾ ਅਤੇ ਕੱਚੇ ਕਾਮੇ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ ਨਹੀਂ ਤਾਂ ਸਮੂਹਿਕ ਛੁੱਟੀ ਲੈਕੇ ਧਰਨਿਆਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁਲਾਜ਼ਮ ਆਗੂਆਂ ਨੇ ਦੱਸਿਆ ਇਹ ਹੜਤਾਲ ਪਹਿਲਾਂ ਦੋ ਦਿਨ 21 ਅਤੇ 22 ਜੁਲਾਈ ਦੀ ਸੀ ਤੇ ਹੁਣ ਇਸ ਨੂੰ ਦੋ ਦਿਨ ਹੋਰ ਵਧਾ ਕੇ 23 ਅਤੇ 24 ਜੁਲਾਈ ਤੱਕ ਕਰ ਦਿੱਤਾ ਗਿਆ ਹੈ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ