Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਤਲਵਾਰਬਾਜ਼ੀ 'ਚ ਡੀਏਵੀ ਸਕੂਲ ਦੇ ਬੱਚਿਆਂ ਨੇ ਦਿਖਾਏ ਜੌਹਰ ਸੋਨੇ ਦੇ ਮੈਡਲ ਜਿੱਤਣ ਤੇ ਸਕੂਲ ਪ੍ਰਬੰਧਕ ਹੋਏ ਗਦਗਦ

July 23, 2026 07:16 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਪੰਜਾਬ ਸਕੂਲ ਖੇਡਾਂ ਦੇ ਜੋਨ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਡੀਏਵੀ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਦੇ ਮੈਡਲ ਜਿੱਤੇ। ਡੀਏਵੀ ਪਬਲਿਕ ਸਕੂਲ, ਸੁਨਾਮ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ, ਅਨੁਰਿੱਧ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੇ ਜੋਨ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਡੀਏਵੀ ਦੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਵਰਗਾਂ ਵਿੱਚ ਭਾਗ ਲੈਂਦਿਆਂ ਦਰਜਨਾਂ ਸੋਨੇ ਦੇ ਤਗਮੇ ਜਿੱਤੇ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ ਗਏ। ਸਕੂਲ ਪ੍ਰਬੰਧਕਾਂ ਦੇ ਦੱਸਣ ਮੁਤਾਬਿਕ ਚੁਣੇ ਗਏ ਐਥਲੀਟਾਂ ਵਿੱਚੋਂ, ਅੰਡਰ-14 ਵਰਗ ਵਿੱਚੋਂ ਅੱਠ ਮੁੰਡੇ ਅਤੇ ਬਾਰਾਂ ਕੁੜੀਆਂ, ਅੰਡਰ-17 ਵਰਗ ਵਿੱਚੋਂ ਅੱਠ ਮੁੰਡੇ ਅਤੇ ਅੱਠ ਕੁੜੀਆਂ, ਅਤੇ ਅੰਡਰ-19 ਵਰਗ ਵਿੱਚੋਂ ਸੱਤ ਮੁੰਡੇ ਅਤੇ ਅੱਠ ਕੁੜੀਆਂ ਨੇ ਸੋਨੇ ਦੇ ਤਗਮੇ ਜਿੱਤੇ, ਜਿਸ ਨਾਲ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਿਆ। ਇਹ ਮੁਕਾਬਲਾ ਸੀਨੀਅਰ ਸਰੀਰਕ ਸਿੱਖਿਆ ਅਧਿਆਪਕਾਂ ਸੰਜੀਵ ਜੋਸ਼ੀ ਅਤੇ ਹਰਦੀਪ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਮੁਕਾਬਲੇ ਦੇ ਅੰਤ ਵਿੱਚ, ਪ੍ਰਬੰਧਕ ਕਮੇਟੀ ਦੇ ਚੇਅਰਮੈਨ  ਅਨਿਰੁਧ ਵਸ਼ਿਸ਼ਟ ਨੇ ਜੇਤੂ ਐਥਲੀਟਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ, ਤਲਵਾਰਬਾਜ਼ੀ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ, ਇੰਜੀਨੀਅਰ ਪੀ.ਐਸ. ਧਾਲੀਵਾਲ, ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾ: ਡੌਲੀ ਰਾਏ, ਸੀਨੀਅਰ ਮੈਂਬਰ ਡਾ: ਪੁਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ: ਅੰਬਰੀਸ਼ ਰਾਏ ਨੇ ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ