Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਬੈਂਸ

July 23, 2026 08:08 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਕੂਲ ਸਿੱਖਿਆ ਵਿੱਚ ਡਿਜੀਟਲ ਸੁਧਾਰ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਸਦਕਾ ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ. ਬੈਂਸ ਨੇ ਕਿਹਾ, "ਸਾਡੀ ਸਰਕਾਰ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਇੱਕ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਸਿੱਖਿਆ ਪ੍ਰਣਾਲੀ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਾਲਾਂਕਿ, ਅਸੀਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਰਪੇਸ਼ ਵਿਹਾਰਕ ਚੁਣੌਤੀਆਂ ਬਾਰੇ ਚੰਗੀ ਤਰ੍ਹਾਂ ਜਾਣੂ ਹਾਂ। ਇਹ ਵਾਧਾ ਸਾਡੀ ਵਿਆਪਕ ਪਹੁੰਚ ਦਾ ਪ੍ਰਮਾਣ ਹੈ। ਅਸੀਂ ਆਪਣੀਆਂ ਪ੍ਰਕਿਰਿਆਵਾਂ ਨੂੰ ਆਧੁਨਿਕ ਬਣਾ ਰਹੇ ਹਾਂ ਪਰ ਅਸੀਂ ਪ੍ਰਕਿਰਿਆ ਨਾਲ ਸਬੰਧਤ ਰੁਕਾਵਟਾਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਰੁਕਾਵਟ ਨਹੀਂ ਬਣਨ ਦੇਵਾਂਗੇ।" ਸਿੱਖਿਆ ਮੰਤਰੀ ਨੇ ਸਾਰੇ ਸਕੂਲ ਮੁਖੀਆਂ ਨੂੰ ਮਾਪਿਆਂ ਨਾਲ ਤਾਲਮੇਲ ਕਰਨ ਤੋਂ ਇਲਾਵਾ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇ। ਇਹ ਫੈਸਲਾ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ ਜਿਸ ਤਹਿਤ ਵਿਦਿਆਰਥੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਗਰਵਨੈਂਸ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨਾ ਸ਼ਾਮਲ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ