Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

July 23, 2026 08:11 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ। ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਸਿਹਤ, ਖੁਰਾਕ ਤੇ ਸਿਵਲ ਸਪਲਾਈ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਜ਼ਰੂਰੀ ਹੈ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ। ਚੇਅਰਮੈਨ ਨੇ ਦੱਸਿਆ ਕਿ ਪੀਐੱਸਐੱਫਸੀ ਵੱਲੋਂ ਅਪ੍ਰੈਲ 2025 ਵਿੱਚ ਪੋਸ਼ਣ ਸੁਰੱਖਿਆ ’ਤੇ ਇੱਕ ਉੱਚ ਪੱਧਰੀ ਵਰਕਸ਼ਾਪ ਕਰਵਾਈ ਗਈ ਸੀ। ਇਸ ਵਿੱਚ ਖੇਤੀਬਾੜੀ, ਜੰਗਲਾਤ ਅਤੇ ਆਯੁਰਵੇਦ ਸਮੇਤ ਵੱਖ-ਵੱਖ ਖੇਤਰਾਂ ਦੇ 39 ਮਾਹਿਰਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਖੁਰਾਕ ਸਕੱਤਰ ਬੀ.ਸੀ. ਗੁਪਤਾ ਨੇ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਐੱਨਐੱਫਐੱਸਏ-2013 ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਕੂਲਾਂ ਅਤੇ ਆਂਗਨਵਾੜੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪੀਐੱਸਐੱਫਸੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਈ 2025 ਵਿੱਚ ਸਕੂਲਾਂ ਨੂੰ ਨਿਊਟ੍ਰੀਸ਼ਨ ਗਾਰਡਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਹ ਗਾਰਡਨ ਪੀਏਯੂ ਲੁਧਿਆਣਾ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਡਿਜ਼ਾਈਨ ਅਨੁਸਾਰ ਬਣਾਏ ਜਾ ਰਹੇ ਹਨ। ਹਰੇਕ ਗਾਰਡਨ ਵਿੱਚ 21 ਕਿਸਮਾਂ ਦੇ ਫਲਦਾਰ ਪੌਦਿਆਂ ਦੇ ਨਾਲ-ਨਾਲ ਜੜੀ-ਬੂਟੀਆਂ ਅਤੇ ਸਬਜ਼ੀਆਂ ਦੇ ਬਾਗ ਵੀ ਹੋਣਗੇ। ਇਸੇ ਤਰ੍ਹਾਂ 1000 ਵਰਗ ਫੁੱਟ ਜਾਂ ਵੱਧ ਖੇਤਰ ਵਾਲੀਆਂ ਆਂਗਨਵਾੜੀਆਂ ਵਿੱਚ ਪੋਸ਼ਣ ਵਾਟਿਕਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਮਾਡਲ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਦੇ 4 ਮੈਂਬਰਾਂ ਨੂੰ ਹਰੇਕ ਨੂੰ 6 ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਨ੍ਹਾਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਸਕੂਲ ਗੋਦ ਲੈ ਕੇ ਮਾਡਲ ਗਾਰਡਨ ਵਿਕਸਿਤ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਐੱਨਆਰਆਈਆਂ ਤੋਂ ਸੀਐੱਸਆਰ ਰਾਹੀਂ ਸਕੂਲਾਂ ਵਿੱਚ ਸਟੀਲ ਦੇ ਵਾਸ਼ਬੇਸਨ ਅਤੇ ਡੈਸਕ ਲਗਵਾਉਣ ਲਈ ਵੀ ਸਹਿਯੋਗ ਮੰਗ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀਐੱਸਐੱਫਸੀ ਸਕੂਲੀ ਬੱਚਿਆਂ ਲਈ ਦੰਦਾਂ ਅਤੇ ਆਮ ਸਿਹਤ ਸੰਭਾਲ ’ਤੇ ਵੀ ਧਿਆਨ ਦੇ ਰਿਹਾ ਹੈ। ਮਿਡ-ਡੇਅ ਮੀਲ ਦੇ ਰਸੋਈਏ ਅਤੇ ਸਹਾਇਕਾਂ ਨੂੰ ਸਫਾਈ, ਸਿਹਤ ਅਤੇ ਪੋਸ਼ਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ‘ਈਟ ਰਾਈਟ ਮੇਲੇ’ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਬਾਲ ਮੁਕੰਦ ਸ਼ਰਮਾ ਨੇ ਨੀਤੀ ਆਯੋਗ ਦੇ ਸਾਬਕਾ ਮੈਂਬਰ ਡਾ. ਰਮੇਸ਼ ਚੰਦ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਸਬੰਧੀ ਕੌਫੀ ਟੇਬਲ ਬੁੱਕ ਭੇਟ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵੀ.ਕੇ. ਮਲਹੋਤਰਾ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ