Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਡਰੱਗ ਮਨੀ ਸਮੇਤ ਕਾਬੂ

July 23, 2026 08:23 PM
Rozana Sehaj times

ਅੰਮ੍ਰਿਤਸਰ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਜੋ ਅਪਰਾਧਿਕ ਤੱਤਾਂ ਨੂੰ ਡਿਲੀਵਰੀ ਲਈ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ ਚਾਰ ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਪੁਲਿਸ ਨੇ ਉਸਦੇ ਖੁਲਾਸੇ ਦੇ ਆਧਾਰ 'ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ। ਅਗਲੇ ਆਪਰੇਸ਼ਨ ਦੌਰਾਨ, ਸੀਪੀ ਪੁਲਿਸ ਦੀਆਂ ਟੀਮਾਂ ਨੇ ਦੋਸ਼ੀ ਮਨਪ੍ਰੀਤ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਦੇ ਆਧਾਰ 'ਤੇ ਬਾਅਦ ਵਿੱਚ 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਜੋਗਾ ਸਿੰਘ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਚਲਾ ਰਿਹਾ ਸੀ, ਜਦੋਂ ਕਿ ਦੋਸ਼ੀ ਮਨਪ੍ਰੀਤ ਸਿੰਘ ਸਾਂਝੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਚਲਾ ਰਿਹਾ ਸੀ। ਦੋਸ਼ੀ ਜੋਗਾ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸਦੇ ਖਿਲਾਫ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ ਪਹਿਲਾਂ ਹੀ ਕਤਲ, ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ, ਡਕੈਤੀ ਅਤੇ ਲੁੱਟ ਨਾਲ ਸਬੰਧਤ 21 ਅਪਰਾਧਿਕ ਮਾਮਲੇ ਦਰਜ ਹਨ। ਦੱਸਣਯੋਗ ਹੈ ਕਿ ਦੋਸ਼ੀ ਜੋਗਾ ਸਿੰਘ ਆਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਸਾਲ 2002 ਵਿੱਚ ਉਸ ਵਿਰੁੱਧ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਵਿਰੁੱਧ ਦਰਜ ਕੀਤੇ ਗਏ ਪਿਛਲੇ ਮਾਮਲਿਆਂ ਵਿੱਚ ਥਾਣਾ ਖਾਲੜਾ, ਤਰਨ ਤਾਰਨ ਵਿਖੇ 2019 ਨੂੰ ਦਰਜ ਐਫਆਈਆਰ ਨੰਬਰ 23 ਵੀ ਸ਼ਾਮਲ ਹੈ। ਇਹ ਮਾਮਲਾ ਇੱਕ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਰਾਵੀ ਦਰਿਆ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਸਾਥੀ ਦੀ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡੁੱਬ ਕੇ ਮੌਤ ਹੋ ਗਈ ਸੀ। ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 162 ਮਿਤੀ 17.07.2026 ਨੂੰ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 126 ਮਿਤੀ 17.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਥਾਣਾ ਛਾਉਣੀ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼