Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

July 23, 2026 08:26 PM
Rozana Sehaj times

ਤਪਾ/ਭਦੌੜ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7200 ਕਰੋੜ ਦੇ ਸਿੰਜਾਈ ਪ੍ਰਾਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿਖੇ ਢਪਾਲੀ ਸਿਸਟਮ ਦੇ 37 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ 11 ਹੋਰ ਪਿੰਡਾਂ ਵਿਧਾਤਾ, ਚੁੰਘਾਂ, ਦੀਨਾ ਸਾਹਿਬ, ਭਦੌੜ, ਪੱਤੀ ਦੀਪ ਸਿੰਘ, ਸਹਿਣਾ, ਬੱਲੋਕੇ, ਸੰਧੂ ਕਲਾਂ, ਨੈਣੇਵਾਲ, ਸੰਧੂ ਖੁਰਦ, ਫੂਲੇਵਾਲਾ ਨੂੰ ਲਾਭ ਪੁੱਜੇਗਾ ਅਤੇ 3854 ਏਕੜ ਹੋਰ ਰਕਬੇ ਵਿੱਚ ਨਹਿਰੀ ਪਾਣੀ ਪੁੱਜੇਗਾ। ਓਹਨਾਂ ਦੱਸਿਆ ਕਿ ਪਹਿਲਾਂ 5418 ਏਕੜ ਰਕਬੇ ਨੂੰ ਲਾਭ ਮਿਲ ਰਿਹਾ ਸੀ ਜਦਕਿ ਹੁਣ ਕੁਲ 9272 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਇਸ ਮਗਰੋਂ ਉਨ੍ਹਾਂ ਪਿੰਡ ਭਗਤਪੁਰਾ ਵਿਚ 45.46 ਕਰੋੜ ਰੁਪਏ ਦੀ ਲਾਗਤ ਵਾਲੇ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲਾਂ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਅਧੀਨ ਭਦੌੜ ਵਿਧਾਨ ਸਭਾ ਹਲਕੇ ਵਿੱਚ ਸਹਿਣਾ ਡਿਸਟ੍ਰੀਬਿਊਟਰੀ, ਦਰਾਜ ਮਾਈਨਰ, ਢਿੱਲਵਾਂ ਮਾਈਨਰ, ਸਹਿਣਾ ਮਾਈਨਰ ਦੀ ਕੰਕਰੀਟ ਲਾਈਨਿੰਗ ਨਾਲ 12 ਹੋਰ ਪਿੰਡਾਂ ਪੱਤੀ ਖੱਟਰ, ਜੈਮਲ ਸਿੰਘ ਵਾਲਾ, ਢਿੱਲਵਾਂ ਪਟਿਆਲਾ, ਢਿੱਲਵਾਂ ਨਾਭਾ, ਮੌੜ ਪਟਿਆਲਾ, ਮੌੜ ਨਾਭਾ, ਉਗੋਕੇ, ਦਰਾਜ, ਸਹਿਣਾ, ਬੁਰਜ ਫਤਿਹਗੜ੍ਹ, ਪੱਤੀ ਦਰਾਕਾ ਅਤੇ ਭਗਤਪੁਰਾ ਨੂੰ ਲਾਭ ਮਿਲੇਗਾ।
ਇਸ ਪ੍ਰਣਾਲੀ ਅਧੀਨ ਰਕਬਾ 16,112.86 ਏਕੜ ਤੋਂ ਵਧ ਕੇ 25,720.12 ਏਕੜ ਹੋ ਗਿਆ ਹੈ। ਇਸ ਤਰ੍ਹਾਂ 9,607.26 ਏਕੜ ਵਾਧੂ ਰਕਬਾ ਭਰੋਸੇਯੋਗ ਸਿੰਚਾਈ ਦੇ ਦਾਇਰੇ ਵਿੱਚ ਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਕਰੋੜਾਂ ਰੁਪਏ ਦੇ ਨਹਿਰੀ ਪ੍ਰਾਜੈਕਟਾਂ ਦਾ ਤੋਹਫ਼ਾ ਹਲਕੇ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਰਜਨਾਂ ਪਿੰਡਾਂ ਵਿਚ ਪਹਿਲੀ ਵਾਰ ਨਹਿਰੀ ਪਾਣੀ ਪੁੱਜਿਆ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਲਾਕਾ ਵਾਸੀਆਂ ਨੂੰ ਤੋਹਫ਼ਾ ਹੈ। ਇਸ ਮੌਕੇ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਾਸੀਆਂ ਨੇ ਜਿਥੇ ਲੱਡੂ ਵੰਡ ਕੇ ਨਹਿਰੀ ਪਾਣੀ ਖੇਤਾਂ ਵਿਚ ਪੁੱਜਣ ਦੀ ਖੁਸ਼ੀ ਮਨਾਈ, ਉਥੇ ਕਿਹਾ ਕਿ ਢਿੱਲਵਾਂ ਦੇ ਸਾਰੇ 9 ਮੋਘੇ ਚੱਲ ਪਏ ਹਨ ਜਿਸ ਨਾਲ ਇਲਾਕੇ ਦੀ ਖੁਸ਼ਹਾਲੀ ਦੇ ਰਾਹ ਖੁੱਲ੍ਹ ਗਏ ਹਨ। ਉਨ੍ਹਾਂ ਇਨ੍ਹਾਂ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਅੰਮ੍ਰਿਤ ਢਿੱਲਵਾਂ, ਨਿਰਭੈ ਧੌਲਾ, ਨਗਰ ਕੌਂਸਲ ਭਦੌੜ ਪ੍ਰਧਾਨ ਜਗਦੀਪ ਜੱਗੀ, ਐੱਸਡੀਐਮ ਤਪਾ ਸ੍ਰੀ ਆਯੂਸ਼ ਗੋਇਲ, ਜਲ ਸਰੋਤ ਵਿਭਾਗ ਦੇ ਐੱਸ ਈ ਅੰਕਿਤ ਧੀਰ, ਐਕਸੀਅਨ ਜਗਮੀਤ ਸਿੰਘ, ਐਕਸੀਅਨ ਹਰਸ਼ਾਂਤ ਵਰਮਾ, ਪਾਰਟੀ ਆਗੂ ਭੋਲਾ ਸਿੰਘ ਮਾਸਟਰ, ਪਿੰਡਾਂ ਦੇ ਸਰਪੰਚ ਅਤੇ ਪੰਚਾਇਤੀ ਮੈਂਬਰ ਅਤੇ ਪਤਵੰਤੇ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ