Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ : ਖਡਿਆਲ ਸੁਨਾਮ ਇਲਾਕੇ ਨੂੰ ਨਹੀਂ ਮਿਲਿਆ ਕੋਈ ਵੱਡਾ ਪ੍ਰਾਜੈਕਟ

July 23, 2026 08:47 PM
Rozana Sehaj times
ਸੁਨਾਮ  : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧੇ ਦੀ ਜਨਮ ਭੂਮੀ ਤੇ ਕੋਈ ਵੱਡਾ ਪ੍ਰਾਜੈਕਟ ਸਥਾਪਿਤ ਨਹੀਂ ਕੀਤਾ। ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਤੋਂ ਇਲਾਵਾ ਮਿਆਰੀ ਸਿਹਤ ਸਹੂਲਤਾਂ ਅਤੇ ਉੱਚ ਸਿੱਖਿਆ ਦੇਣ ਲਈ ਕੋਈ ਯੂਨੀਵਰਸਿਟੀ ਲਿਆਉਣ ਲਈ ਮੌਜੂਦਾ ਸਰਕਾਰ ਨੇ ਕੋਈ ਯਤਨ ਨਹੀਂ ਕੀਤਾ। ਵੀਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਹਲਕੇ ਖਾਸਕਰ ਜ਼ਿਲ੍ਹਾ ਸੰਗਰੂਰ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਿਸ ਨਾਲ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਹੋਣ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੀ ਜਨਮ ਦਾਤੀ ਸੂਬੇ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਹੈ, ਲੋਕਾਂ ਨੂੰ ਗੁੰਮਰਾਹ ਕਰਨ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਮਾਵਾਂ ਧੀਆਂ ਸਤਕਾਰ ਯੋਜਨਾ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ ਲਾਏ ਜਾਣ ਬਾਰੇ ਉਨ੍ਹਾਂ ਆਖਿਆ ਕਿ ਬੀਬੀਆਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਸਰਕਾਰ ਕੋਲ ਨਹੀਂ ਸੀ ਵੋਟਾਂ ਬਟੋਰਨ ਲਈ ਕਿਸੇ ਹੋਰ ਦਾ ਹੱਕ ਮਾਰਕੇ ਦਿੱਤਾ ਗਿਆ ਪੈਸਾ ਇਸ ਦਾ ਇਸ ਯੋਜਨਾ ਤੇ ਰੋਕ ਲੱਗਣ ਦਾ ਕਾਰਨ ਬਣਿਆ ਹੈ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ