Saturday, October 25, 2025

National

ਛੇਤੀ ਹੀ ਆ ਰਿਹੈ ਮਾਨਸੂਨ, ਮਿਲੇਗਾ ਗਰਮੀ ਤੋਂ ਛੁਟਕਾਰਾ

July 06, 2021 09:24 AM
SehajTimes

ਨਵੀਂ ਦਿੱਲੀ : ਅਤਿ ਦੀ ਪੈ ਰਹੀ ਗਰਮੀ ਤੋਂ ਛੇਤੀ ਹੀ ਰਾਹਤ ਮਿਲਣ ਦੀ ਉਮੀਦ ਬੱਝ ਗਈ ਹੈ ਕਿਉਂਕਿ ਮਾਨਸੂਨ ਸਰਗਰਮ ਹੋ ਗਿਆ ਹੈ । ਬੰਗਾਲ ਦੀ ਖਾੜੀ ਤੋਂ ਪੂਰਬ ਵੱਲ ਹੇਠਲੇ ਪੱਧਰਾਂ ਵੱਲ ਵਧਦੀਆਂ ਨਮੀ ਹਵਾਵਾਂ 8 ਜੁਲਾਈ ਤੋਂ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੌਲੀ ਹੌਲੀ ਤੇਜ਼ ਹੋ ਜਾਣਗੀਆਂ। ਜਿਸ ਕਾਰਨ ਦੇਸ਼ ਦੇ ਉਨ੍ਹਾਂ ਖੇਤਰਾਂ ਵਿੱਚ ਵੀ ਮੀਂਹ ਪੈਣਗੇ ਜਿਥੇ ਮਾਨਸੂਨ ਅਜੇ ਤੱਕ ਨਹੀਂ ਪਹੁੰਚਿਆ ਹੈ। ਹਾਲ ਦੀ ਘੜੀ ਮਾਨਸੂਨ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਨਾਗਾਲੈਂਡ, ਮੇਘਾਲਿਆ, ਤ੍ਰਿਪੁਰਾ, ਸਿੱਕਮ, ਬਿਹਾਰ ਅਤੇ ਮਿਜੋਰਮ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਮੌਨਸੂਨ ਕਾਰਨ ਪੱਛਮੀ ਬੰਗਾਲ ਵਿੱਚ ਵੀ ਮੀਂਹ ਪੈ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਕਈ ਖੇਤਰਾਂ ਵਿੱਚ ਵੀ ਮਾਨਸੂਨ ਕਾਰਨ ਮੀਂਹ ਪੈਂਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਹੁਣ ਉੜੀਸਾ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੁਆਰਾ ਦਿਤੀ ਜਾਣਕਾਰੀ ਅਨੁਸਾਰ ਮਾਨਸੂਨ ਛੱਤੀਸਗੜ, ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤੱਟੀ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਦੇ ਕਈ ਹਿੱਸਿਆਂ ਵਿੱਚ ਵੀ ਪਹੁੰਚ ਚੁੱਕਿਆ ਹੈ ਅਤੇ ਬਾਰਸ਼ ਹੋ ਰਹੀ ਹੈ। ਓਡੀਸ਼ਾ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ, ਉਹ ਹਨ ਮਯੂਰਭੰਜ, ਕੀਨਝਾਰ, ਬਾਲਾਸੌਰ, ਕੰਧਮਲ, ਬੌਧ, ਕਾਲਹੰਡੀ ਅਤੇ ਗੰਜਾਮ। ਮੌਸਮ ਵਿਭਾਗ ਅਨੁਸਾਰ ਹੁਣ ਮਾਨਸੂਨ ਦਿੱਲੀ ਵਲੋਂ ਹੁੰਦਾ ਹੋਇਆ ਹਰਿਆਣਾ ਅਤੇ ਪੰਜਾਬ ਵੀ ਛੇਤੀ ਹੀ ਪੁੱਜ ਸਕਦਾ ਹੈ।

Have something to say? Post your comment

 

More in National

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ