ਖਰੜ : ਏਪੀਜੇ ਪਬਲਿਕ ਸਕੂਲ ਵਿੱਚ ਸੀਬੀਐਸਈ ਦੇ ਭਾਰਤੀ ਭਾਸ਼ਾ ਸਮਰ ਕੈਂਪ–2026 ਤਹਿਤ ਚੌਥੇ ਦਿਨ ਦੀਆਂ ਗਤੀਵਿਧੀਆਂ ਸਫਲਤਾਪੂਰਵਕ ਕਰਵਾਈਆਂ ਗਈਆਂ। ਇਸ ਦਿਨ ਦਾ ਵਿਸ਼ਾ "ਡੋਗਰੀ ਭਾਸ਼ਾ ਵਿੱਚ ਸਥਾਨਕ ਵਿਅੰਜਨਾਂ, ਸਬਜ਼ੀਆਂ ਅਤੇ ਫਲਾਂ ਦੇ ਨਾਮ" ਰਿਹਾ।ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡੋਗਰੀ ਭਾਸ਼ਾ ਰਾਹੀਂ ਡੋਗਰਾ ਖੇਤਰ ਦੇ ਰਵਾਇਤੀ ਭੋਜਨ, ਸਥਾਨਕ ਸਬਜ਼ੀਆਂ ਅਤੇ ਮੌਸਮੀ ਫਲਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਭਾਰਤੀ ਭਾਸ਼ਾਵਾਂ ਅਤੇ ਸੱਭਿਆਚਾਰ ਪ੍ਰਤੀ ਰੁਚੀ ਪੈਦਾ ਕਰਨਾ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਡੋਗਰੀ ਭਾਸ਼ਾ ਵਿੱਚ ਵੱਖ-ਵੱਖ ਰਵਾਇਤੀ ਵਿਅੰਜਨਾਂ, ਸਬਜ਼ੀਆਂ ਅਤੇ ਫਲਾਂ ਦੇ ਨਾਮ ਸਿਖਾਏ ਅਤੇ ਉਨ੍ਹਾਂ ਦੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਡੋਗਰੀ ਵਿੱਚ ਆਪਣੇ ਮਨਪਸੰਦ ਵਿਅੰਜਨਾਂ ਦੇ ਨਾਮ ਦੱਸੇ, ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਸੀ ਗੱਲਬਾਤ ਰਾਹੀਂ ਨਵੇਂ ਸ਼ਬਦ ਸਿੱਖੇ। ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਡੋਗਰੀ ਭਾਸ਼ਾ ਨਾਲ ਜਾਣ-ਪਛਾਣ ਕਰਵਾਉਣ ਦੇ ਨਾਲ-ਨਾਲ ਸਥਾਨਕ ਭੋਜਨ ਸੰਸਕ੍ਰਿਤੀ, ਰਵਾਇਤਾਂ ਅਤੇ ਭਾਰਤ ਦੀ ਵਿਭਿੰਨ ਸੱਭਿਆਚਾਰਕ ਵਿਰਾਸਤ ਨੂੰ ਸਮਝਣ ਦਾ ਵੀ ਸੁੰਦਰ ਮੌਕਾ ਪ੍ਰਦਾਨ ਕੀਤਾ। ਸਕੂਲ ਦੇ ਪ੍ਰਿੰਸੀਪਲ ਜਸਵੀਰ ਚੰਦਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਪਣੀਆਂ ਮਾਤ ਭਾਸ਼ਾਵਾਂ, ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ।