ਖਰੜ : ਖਰੜ ਤਹਿਸੀਲ ਦੇ ਪਿੰਡ ਜੰਡਪੁਰ ਦੇ ਵਸਨੀਕ ਅਤੇ ਸਮਾਜ ਸੇਵੀ ਆਗੂ ਮਨਜੀਤ ਸਿੰਘ ਜੱਗਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਨ੍ਹਾਂ ਨੌਜਵਾਨਾਂ ਵਲੋਂ ਆਪਣੇ ਭਵਿੱਖ ਲਈ ਲੜੀ ਜਾ ਰਹੀ ਲੜਾਈ ਵਿਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਦੇਸ਼ ਤਾਂ ਹੀ ਬੱਚ ਸਕੇਗਾ ਜੇਕਰ ਅਸੀ ਨੌਜਵਾਨਾਂ ਦਾ ਸਾਥ ਦੇਵਾਂਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ –ਵੱਖ ਸੂਬਿਆਂ ਦੇ ਨੌਵਜਾਨਾਂ ਵਲੋਂ ਕੇਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਕੇਦਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵਲੋਂ ਕਥਿਤ ਤੌਰ ਤੇ ਨੌਜਵਾਨ ਲੜਕੇ, ਲੜਕੀਆਂ ਤੇ ਅੱਤਿਆਰਚਾਰ ਕੀਤਾ ਗਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਵਲੋ ਲੜਕੀਆਂ ਤੇ ਵੀ ਅੱਤਿਆਚਾਰ ਕੀਤਾ ਗਿਆ ਹੈ ਜੋ ਕਿ ਦਿੱਲੀ ਪੁਲਿਸ ਦਾ ਘਿਨਾਉਣਾ ਕਾਰਨਾਮਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ।