Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਐਮ.ਐਲ.ਏ. ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ

July 23, 2026 09:27 PM
Rozana Sehaj times

ਲਾਲੜੂ :  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 16, ਪਿੰਡ ਲੈਹਲੀ, ਪਿੰਡ ਹੁੰਬੜਾ ਹੰਸਾਲਾ ਅਤੇ ਰਾਜੋਮਾਜਰਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 88ਵੀਂ, 89ਵੀਂ ਅਤੇ 90ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵਿੱਚ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ, ਖਾਸ ਕਰਕੇ ਉਨ੍ਹਾਂ ਸ਼ਰਧਾਲੂਆਂ ਨੂੰ, ਜੋ ਆਰਥਿਕ ਕਾਰਨਾਂ ਜਾਂ ਹੋਰ ਮੁਸ਼ਕਲਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ, ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਐਮ.ਐਲ.ਏ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਡੇਰਾਬੱਸੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯਾਤਰਾ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਤੋਂ ਬਾਹਰਲੇ ਤੀਰਥ ਸਥਾਨਾਂ ਲਈ ਵੀ ਇਹ ਸੇਵਾ ਸ਼ੁਰੂ ਕੀਤੀ ਜਾਵੇਗੀ। 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ