Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਂਗਰਸ ਦਾ ਦੇਸ਼-ਵਿਆਪੀ ਰੋਸ

July 23, 2026 09:35 PM
Arvinder Singh
ਪਟਿਆਲਾ : ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਇਤਿਹਾਸਕ ਖੰਡਾ ਚੌਕ ਵਿਖੇ ਯੂਥ ਕਾਂਗਰਸ ਵੱਲੋਂ ਮੋਹਿਤ ਮੋਹਿੰਦਰਾ ਅਤੇ ਯੂਥ ਕਾਂਗਰਸ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਜਿੰਮੀ ਗੁਪਤਾ ਦੀ ਅਗਵਾਈ ਵਿੱਚ ਇੱਕ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕ ਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ 'ਤੇ ਗਹਿਰਾ ਰੋਸ ਪ੍ਰਗਟਾਇਆ। ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨਾਲ ਜੁੜੇ ਗੰਭੀਰ ਮੁੱਦਿਆਂ 'ਤੇ ਕੇਂਦਰ ਸਰਕਾਰ ਲਗਾਤਾਰ ਸੰਵੇਦਨਹੀਣ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਹੋ ਰਹੀਆਂ ਗੜਬੜੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਧੱਕੇ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਨੂੰ ਦੇਸ਼-ਪੱਧਰ 'ਤੇ ਸੰਘਰਸ਼ ਦਾ ਬਿਗੁਲ ਵਜਾਉਣਾ ਪਿਆ ਹੈ।
 
 ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ: ਮੋਹਿਤ ਮੋਹਿੰਦਰਾ (ਬਾਕਸ)
 
ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਮੋਹਿਤ ਮੋਹਿੰਦਰਾ ਨੇ ਕਿਹਾ, "ਕੇਂਦਰ ਸਰਕਾਰ ਦੀਆਂ ਗਲਤ ਅਤੇ ਜਨ-ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਹਮੇਸ਼ਾ ਲੋਕਤੰਤਰਿਕ ਢੰਗ ਨਾਲ ਲੜਦੀ ਰਹੇਗੀ ਅਤੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਦੇਸ਼ ਭਰ ਵਿੱਚ ਚੱਲ ਰਹੇ ਇਹ ਰੋਸ ਪ੍ਰਦਰਸ਼ਨ ਲੋਕਾਂ ਦੇ ਗੁੱਸੇ ਦੀ ਆਵਾਜ਼ ਹਨ। ਜਦੋਂ ਤੱਕ ਕੇਂਦਰ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਦੀ, ਉਦੋਂ ਤੱਕ ਕਾਂਗਰਸ ਦਾ ਇਹ ਸੰਘਰਸ਼ ਸੜਕਾਂ 'ਤੇ ਜਾਰੀ ਰਹੇਗਾ।"
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ