Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਭਾਰੀ ਬਾਰਿਸ਼ ਦਾ ਕਹਿਰ ਅਜਨਾਲਾ ਦੇ ਪਿੰਡ ਕੋਟਲੀ ਅੰਬ ਵਿੱਚ ਕੱਚਾ ਘਰ ਡਿੱਗਿਆ ਮਾਂ ਤੇ ਤਿੰਨ ਸਾਲਾ ਧੀ ਮਲਬੇ ਹੇਠ ਦੱਬੀਆਂ

July 23, 2026 09:38 PM
Rozana Sehaj times

 

ਅਜਨਾਲਾ : ਪੂਰੇ ਪੰਜਾਬ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਸਰਹੱਦੀ ਹਲਕਾ ਅਜਨਾਲਾ ਦੇ ਪਿੰਡ ਕੋਟਲੀ ਅੰਬ ਵਿੱਚ ਇੱਕ ਗਰੀਬ ਪਰਿਵਾਰ ’ਤੇ ਕਹਿਰ ਢਾਹ ਦਿੱਤਾ। ਮੀਂਹ ਕਾਰਨ ਇੱਕ ਕੱਚਾ ਮਕਾਨ ਅਚਾਨਕ ਢਹਿ ਗਿਆ, ਜਿਸ ਹੇਠ ਘਰ ਵਿੱਚ ਮੌਜੂਦ ਮਾਂ ਅਤੇ ਉਸ ਦੀ ਤਿੰਨ ਸਾਲਾ ਧੀ ਦੱਬ ਗਈਆਂ। ਘਟਨਾ ਦੀ ਆਵਾਜ਼ ਸੁਣਦੇ ਹੀ ਆਂਡ-ਗਵਾਂਡ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬਿਨਾਂ ਦੇਰੀ ਕੀਤੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਪਿੰਡ ਵਾਸੀਆਂ ਦੀ ਮੁਸ਼ੱਕਤ ਸਦਕਾ ਮਾਂ ਅਤੇ ਬੱਚੀ ਨੂੰ ਮਲਬੇ ਹੇਠੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸੇ ਵਿੱਚ ਦੋਵੇਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪੀੜਤ ਮਹਿਲਾ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਬਹੁਤ ਮਾੜੀ ਸੀ ਅਤੇ ਹੁਣ ਘਰ ਡਿੱਗਣ ਕਾਰਨ ਉਨ੍ਹਾਂ ਕੋਲ ਰਹਿਣ ਲਈ ਕੋਈ ਸੁਰੱਖਿਅਤ ਥਾਂ ਨਹੀਂ ਰਹੀ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਸਿਰ ਢੱਕਣ ਲਈ ਪੱਕਾ ਮਕਾਨ ਮੁਹੱਈਆ ਕਰਵਾਇਆ ਜਾਵੇ। ਪਿੰਡ ਵਾਸੀਆਂ ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਅਤੇ ਰਿਹਾਇਸ਼ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਕੱਚੇ ਅਤੇ ਖਸਤਾ ਹਾਲ ਮਕਾਨਾਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼