ਸ੍ਰੀ ਅੰਮ੍ਰਿਤਸਰ : ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ ਬੀਬੀ ਨਰਪਿੰਦਰ ਕੌਰ ਬੀ.ਈ.ਐੱਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵਨਿਊ ਵਿਖੇ ਕਰਵਾਈ ਗਈ, ਜਿਸ ਦੌਰਾਨ ਦੇਸ਼ ਵਾਪਸ ਪਰਤਣ ਦੇ ਇੱਛੁਕ ਨੌਜਵਾਨਾਂ ਨੇ ਆਪਣੇ ਯੂਕੇ ਵਿੱਚ ਹਾਲਾਤ ਬਾਰੇ ਸਿੰਘ ਸਾਹਿਬ ਨੂੰ ਜਾਣੂ ਕਰਵਾਇਆ। ਨੌਜਵਾਨ ਬੀਬੀਆਂ ਅਤੇ ਲੜਕਿਆਂ ਨੇ ਦੱਸਿਆ ਕਿ ਭਾਰਤ ਵਿੱਚ ਇਮੀਗ੍ਰੇਸ਼ਨ ਏਜੰਟਾਂ ਵੱਲੋਂ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਯੂਕੇ ਭੇਜ ਦਿੱਤਾ, ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਦੀ ਕਮਾਈ ਵਿਅਰਥ ਤਾਂ ਗਈ ਹੀ ਹੈ ਪਰੰਤੂ ਉਨ੍ਹਾਂ ਦਾ ਭਵਿੱਖ ਵੀ ਦਾਅ ਉੱਤੇ ਲੱਗਾ ਹੈ। ਨੌਜਵਾਨਾਂ ਨੇ ਦੱਸਿਆ ਕਿ ਸਹੀ ਦਸਤਾਵੇਜ਼ ਤੇ ਵੀਜ਼ਾ ਨਾ ਹੋਣ ਕਰਕੇ ਹੁਣ ਯੂਕੇ ਦੀ ਸਰਕਾਰ ਉਨ੍ਹਾਂ ਨੂੰ ਇੱਥੇ ਨਹੀਂ ਰਹਿਣ ਦੇ ਰਹੀ, ਜਿਸ ਨਾਲ ਉਨ੍ਹਾਂ ਨੂੰ ਕੰਮਕਾਜ ਵੀ ਨਹੀਂ ਮਿਲਦਾ ਤੇ ਰੁਜ਼ਗਾਰ ਨਾ ਹੋਣ ਕਰਕੇ ਉੱਥੇ ਜੀਣਾ ਬਹੁਤ ਮੁਸ਼ਕਲ ਹੋ ਗਿਆ ਹੈ। ਬੀਬੀ ਨਰਪਿੰਦਰ ਕੌਰ ਨੇ ਜਥੇਦਾਰ ਗੜਗੱਜ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਯੂਨਾਈਟਡ ਸਿੱਖਸ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ ਇਮੀਗ੍ਰੇਸ਼ਨ ਤੇ ਹੋਰ ਕਈ ਅਹਿਮ ਮਾਮਲਿਆਂ ਵਿੱਚ ਮਦਦ ਕਰਨ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਜਦੋਂ ਵੀ ਵਿਦੇਸ਼ ਜਾਣ ਤਾਂ ਬਹੁਤ ਹੀ ਸਿਆਣਪ ਵਰਤਣ ਅਤੇ ਇਹ ਚੰਗੀ ਤਰ੍ਹਾਂ ਘੋਖਣ ਕਿ ਕਿਤੇ ਏਜੰਟ ਉਨ੍ਹਾਂ ਨਾਲ ਧੋਖਾ ਤਾਂ ਨਹੀਂ ਕਰ ਰਿਹਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਸ. ਹਰਜੀਤ ਸਿੰਘ ਸਰਪੰਚ, ਸ. ਸ਼ਰਨਬੀਰ ਸਿੰਘ ਸੰਘਾ, ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਮੀਡੀਆ ਸਲਾਹਕਾਰ ਸ.