Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ 28 ਨੂੰ : ਦੀਪਕ ਬਾਲੀ

July 23, 2026 09:48 PM
Arvinder Singh

ਪਟਿਆਲਾ  : ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ। ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੌਰਾਨ ਸੰਗਤੀ ਰੂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਵੀ ਸ਼ਾਮਲ ਹੋਣਗੀਆਂ। ਸਲਾਹਕਾਰ ਦੀਪਕ ਬਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਪਹਿਲੀ ਵਾਰ 28 ਜੁਲਾਈ ਨੂੰ ਏਨੇ ਵੱਡੇ ਪੱਧਰ ’ਤੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ, ਕ੍ਰਿਸ਼ਚਨ ਭਾਈਚਾਰੇ ਦਾ ਤਿਉਹਾਰ ਵੀ ਰਾਜ ਪੱਧਰੀ ਮਨਾਇਆ ਜਾ ਚੁੱਕਾ ਹੈ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਦਿਹਾੜਾ ਵੀ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਦਕਿ ਪੂਰੇ ਰਾਜ ਭਰ ਅੰਦਰ ਸਨਾਤਨ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਸਮਾਗਮ ਕਰਵਾਏ ਜਾ ਰਹੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ