Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹੋਏ ਵਾਅਦੇ ਕੀਤੇ ਪੂਰੇ. ਵਿਧਾਇਕ ਜੀਵਨ ਸਿੰਘ ਸੰਗੋਵਾਲ

July 23, 2026 10:00 PM
Rozana Sehaj times
 
 
ਲੁਧਿਆਣਾ  : ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵੀਰਵਾਰ ਨੂੰ ਆਪਣੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਕਈ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਹ ਸਮਾਗਮ ਗੁਰੂ ਤੇਗ ਬਹਾਦਰ ਨਗਰ ਦੇ ਸਰਪੰਚ ਨਿਰਮਲ ਸਿੰਘ ਬੇਰਕਲਾਂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।  ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣਗੇ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ 'ਮੇਰੀ ਰਸੋਈ' ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਨਿਰਮਲ ਸਿੰਘ ਬੇਰਕਲਾਂ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਲੋਕਾਂ ਅਤੇ ਜਨ-ਪ੍ਰਤੀਨਿਧੀਆਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ। ਇਸ ਮੌਕੇ ਸੋਨੂ ਗਿੱਲ ਜੀ ਦਾ ਪ੍ਰੀਸ਼ਦ ਮੈਂਬਰ,ਲਾਡੀ ਸੰਗੋਵਾਲ ਬਲਾਕ ਸੰਮਤੀ ਮੈਂਬਰ, ਸਾਬੀ ਜਰਖੜ ਚੇਅਰਮੈਨ ਬਲਾਕ ਸਮਤੀ ਡੇਹਲੋਂ,ਹਰਪ੍ਰੀਤ ਸਿੰਘ ਵਿੱਕੀ, ਗੁਰਜੋਤ ਸਿੰਘ, ਅਸ਼ਵਨੀ ਕੁਮਾਰ,ਜਸਵੰਤ ਸਿੰਘ, ਜਸਵੀਰ ਸਿੰਘ, ਮੁਲਕਰਾਜ, ਦਵਿੰਦਰ ਸਿੰਘ,ਨਵਜੋਤ ਸਿੰਘ ਅਤੇ ਗੋਗੀ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵਿਅਕਤੀ, ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ