Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 9 ਅਗਸਤ ਨੂੰ

July 23, 2026 10:03 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਮਿਤੀ 09 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋ ਰਾਤ 9:30 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰਡਰੀ ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਵੱਡੇ ਪੱਧਰ ਤੇ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੀਵਾਨ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗਿਆਨ ਦੀ ਛੜੀ ਨਾਲ ਵਿੱਦਿਆ ਦਾ ਦਾਨ ਬਖਸ਼ਣ ਵਾਲੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਮ ਹੇਠ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ ਅਤੇ ਬਾਲਾ ਪ੍ਰੀਤਮ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਹਰ ਸਾਲ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਸਮੂਹ ਅਦਾਰਿਆਂ ਵੱਲੋਂ ਸਾਂਝੇ ਤੌਰ ਤੇ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਂਦਾ ਹੈ, ਜਿਸ ਦਾ ਮਕਸਦ ਸੰਗਤਾਂ ਨੂੰ ਰੱਬੀ ਬਾਣੀ ਦੇ ਕੀਰਤਨ ਰਾਹੀਂ ਨਾ ਸਿਰਫ ਰੂਹਾਨੀ ਅਨੰਦ ਦੇਣਾ ਹੈ ਸਗੋਂ ਨਵੀਂ ਪਨੀਰੀ ਨੂੰ ਸਿੱਖ ਧਰਮ ਅਤੇ ਵਿਰਸੇ ਨਾਲ ਵੀ ਜੋੜਨਾ ਹੈ। ਇਸ ਮੌਕੇ ਪ੍ਰਧਾਨ ਡਾ.ਨਿੱਜਰ ਵੱਲੋਂ ਗੁਰਪੁਰਬ ਦੇ ਸਬੰਧ ਵਿਚ ਸਮੂਹ ਸੀ.ਕੇ.ਡੀ ਸਕੂਲਾਂ ਵਿਚ ਮਿਤੀ 6 ਅਗਸਤ ਤੋ 9 ਅਗਸਤ ਤੱਕ ਦੀਪ ਮਾਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਕੀਰਤਨ ਦਰਬਾਰ ਨੂੰ ਸਫਲ ਬਣਾਉਣ ਹਿੱਤ ਸਾਜ—ਸਜਾਵਟ, ਸੜਕ ਟਰੈਫਿਕ ਕਾਬੂ, ਲੰਗਰ ਵਿਵਸਥਾ, ਸਾਫ ਸਫਾਈ ਅਤੇ ਅਨੁਸ਼ਾਸ਼ਨ, ਮੈਡੀਕਲ ਏਡ, ਵੈਲੇ ਪਾਰਕਿੰਗ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਸ੍ਰ.ਤੇਜਿੰਦਰ ਸਿੰਘ ਸਰਦਾਰ ਪਗੜ੍ਹੀ ਹਾਊਸ, ਸ੍ਰ.ਹਰਮਨਜੀਤ ਸਿੰਘ, ਸ੍ਰ.ਏ.ਪੀ.ਐਸ.ਮਾਨ, ਸ੍ਰ.ਸਰਜੋਤ ਸਿੰਘ ਸਾਹਨੀ, ਸ੍ਰ.ਮਨਮੋਹਨ ਸਿੰਘ, ਸ੍ਰ.ਰਬਿੰਦਰਬੀਰ ਸਿੰਘ ਭੱਲਾ, ਸ੍ਰ.ਤਰਲੋਚਨ ਸਿੰਘ, ਸ੍ਰ.ਮਨਪ੍ਰੀਤ ਸਿੰਘ, ਸ੍ਰ.ਕਮਲਜੀਤ ਸਿੰਘ ਕੋਹਲੀ, ਸ੍ਰ.ਜਸਮੀਤ ਸਿੰਘ, ਸ੍ਰ.ਅਵਤਾਰ ਸਿੰਘ ਘੁੱਲਾ, ਸ੍ਰ.ਇੰਦਰਜੀਤ ਸਿੰਘ ਅੜੀ, ਡਾਇਰੈਕਟਰ ਡਾ.ਏ.ਪੀ.ਐਸ.ਚਾਵਲਾ, ਡਿਪਟੀ ਡਾਇਰੈਕਟਰ ਸ੍ਰੀਮਤੀ ਉਰਮਿੰਦਰ ਕੌਰ, ਅਧੀਨ ਸਕੱਤਰ ਮੁੱਖ ਦਫ਼ਤਰ ਸ੍ਰ.ਕੰਵਰਸੁਖਜਿੰਦਰ ਸਿੰਘ ਛੱਤਵਾਲ, ਪ੍ਰਿੰਸੀਪਲ ਸ੍ਰੀਮਤੀ ਕਵਲਪ੍ਰੀਤ ਕੌਰ, ਜਾਇੰਟ ਡਾਇਰੈਕਟਰ ਸਪੋਰਟਸ ਸ੍ਰ.ਦੀਪਇੰਦਰ ਸਿੰਘ, ਅਤੇ ਸੇਵਾ ਸਭਾ ਸੁਸਾਇਟੀਆਂ ਦੇ ਮੈਂਬਰ ਹਾਜ਼ਰ ਸਨ। 

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ