Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ਼ਹੀਦ ਊਧਮ ਸਿੰਘ ਦੀ ਅਸਲੀ ਫੋਟੋ ਨਾਲ ਮਿਲਦਾ ਬੁੱਤ ਲਾਉਣ ਦੀ ਉੱਠੀ ਮੰਗ

July 24, 2026 06:09 PM
Rozana Sehaj times
ਸੁਨਾਮ  : ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਉਸ ਦੀ ਸ਼ਕਲ ਨਾਲ ਮਿਲਦਾ ਲਗਾਇਆ ਜਾਵੇ ਤਾਂ ਜੋ ਸ਼ਹੀਦ ਦੀ ਸਹੀ ਪਹਿਚਾਣ ਲੋਕਾਂ ਦੇ ਮੰਨਾਂ ਵਿਚ ਬਣੇ। ਮੰਚ ਨੇ ਸ਼ਹੀਦ ਊਧਮ ਸਿੰਘ ਦੀ ਅਸਲੀ ਫੋਟੋ ਜਾਰੀ ਕਰਨ ਦਾ ਦਾਅਵਾ ਕੀਤਾ ਹੈ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸ਼ੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੁਨਾਮ ਵਿਖੇ ਬਠਿੰਡਾ ਰੋਡ ਤੇ ਸਥਿਤ ਮੈਮੋਰੀਅਲ ਵਿੱਚ ਨੌਂ ਲੱਖ ਦੀ ਕੀਮਤ ਨਾਲ ਜੋ ਸ਼ਹੀਦ ਊਧਮ ਸਿੰਘ ਦਾ ਲਗਾਇਆ ਗਿਆ ਹੈ ਉਹ ਸ਼ਹੀਦ ਊਧਮ ਸਿੰਘ ਦੀ ਸ਼ਕਲ ਨਾਲ ਮੇਲ ਨਹੀਂ ਖਾਂਦਾ। ਮੰਚ ਦੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 31ਜੁਲਾਈ 2021 ਨੂੰ ਜਦੋਂ ਮੈਮੋਰੀਅਲ ਵਿੱਚ ਬਣੇ ਬੁੱਤ ਤੋਂ ਪਰਦਾ ਚੁੱਕਿਆ ਗਿਆ ਸੀ ਤਾਂ ਉਸ ਵੇਲੇ ਤੋਂ ਹੀ ਲੋਕਾਂ ਨੇ ਵਿਰੋਧ ਕੀਤਾ ਸੀ ਕਿ ਸਰਕਾਰ ਨੇ ਊਧਮ ਸਿੰਘ ਦਾ ਬੁੱਤ ਲਗਾਉਣ ਦੀ ਥਾਂ ਕਿਸੇ ਹੋਰ ਦਾ ਬੁੱਤ ਲਗਾ ਦਿੱਤਾ ਹੈ ਤਾਂ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਦੇ ਬੁੱਤ ਸੰਬੰਧੀ ਸਵਾਲ ਦਾ ਜਬਾਬ ਦਿੰਦੇ ਕਿਹਾ ਸੀ ਕਿ ਵਧੀਆ ਘਾੜੇ ਤੋਂ ਜਲਦੀ ਹੀ ਸ਼ਹੀਦ ਊਧਮ ਸਿੰਘ ਦੀ ਸ਼ਕਲ ਨਾਲ ਮਿਲਦਾ ਬੁੱਤ ਤਿਆਰ ਕਰਵਾ ਕੇ ਮੈਮੋਰੀਅਲ ਵਿੱਚ ਲਗਾਇਆ ਜਾਵੇਗਾ ਪਰੰਤੂ ਕਈ ਸਾਲ ਬਾਅਦ ਵੀ ਉਹ ਅੱਜ ਤੱਕ ਨਹੀਂ ਲਗਾਇਆ ਗਿਆ। ਮੰਚ ਦੇ ਆਗੂਆਂ ਜੁਝਾਰ ਲੌਂਗੋਵਾਲ, ਲਾਭ ਛਾਜਲਾ ਅਤੇ ਜਸਬੀਰ ਨਮੋਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਰਾਸ਼ਟਰੀ ਪੱਧਰ ਦੀ ਤਿੰਨ ਦਿਨਾਂ ਕਾਨਫਰੰਸ ਜੁਲਾਈ 2014 ਵਿੱਚ ਸ਼ਹੀਦ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰਕੇ ਪੰਜਾਬ ਵਿੱਚ ਸਰਗਰਮ ਸਿਆਸਤ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਸ਼ਹੀਦ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਵਿਖੇ ਵੱਖ ਵੱਖ ਥਾਵਾਂ ਤੇ ਲੱਗੇ ਚਾਰ ਬੁੱਤ ਸ਼ਕਲ ਪੱਖੋਂ ਇੱਕ ਦੂਜੇ ਨਾਲ ਮੇਲ ਨਹੀਂ ਖਾਂਦੇ। ਜਿਹੜੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ