Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ

July 24, 2026 06:16 PM
Rozana Sehaj times
ਮੋਹਾਲੀ : "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ 'ਚ ਚੈਕਿੰਗ ਕੀਤੀ ਅਤੇ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦੇਣ ਲਈ ਅਪੀਲ ਕੀਤੀl ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਫ਼ੇਜ਼-6 ਵਿਖੇ ਪੁਲਿਸ ਚੌਕੀ ਦਾ ਦੌਰਾ ਕੀਤਾ ਅਤੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾl ਉਨ੍ਹਾਂ ਨਾਲ ਐਸ. ਐਮ.ਓ.ਡਾ. ਪਰਮਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਵੀ ਸਨ l ਉਨ੍ਹਾਂ ਨੇ ਪੂਰੀ ਟੀਮ ਨਾਲ ਚੌਂਕੀ ਦੇ ਅੰਦਰ ਅਤੇ ਆਲੇ-ਦੁਆਲੇ ਬਾਰੀਕੀ ਨਾਲ ਜਾਂਚ ਕੀਤੀ। ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਲੋੜੀਂਦੀਆਂ ਹਦਾਇਤਾਂ ਵੀ ਦਿਤੀਆਂ। ਡਾ. ਜੈਨ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਬਣਾਈ ਰੱਖਣਾ ਅਤੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਹਫ਼ਤਾਵਾਰੀ ਤੌਰ 'ਤੇ ਡੇਂਗੂ ਲਾਰਵੇ ਦੀ ਜਾਂਚ ਕਰਨ ਲਈ ਪ੍ਰੇਰਿਤ ਕੀਤਾl ਪੁਲਿਸ ਚੌਂਕੀ ਦੀ ਖ਼ਾਲ੍ਹੀ ਜਗ੍ਹਾ ਵਿਚ ਖੜੇ ਵਾਹਨਾਂ ਕੋਲ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕਰਵਾਇਆ ਗਿਆ ਤਾਕਿ ਬੀਮਾਰੀਆਂ ਪੈਦਾ ਨਾ ਹੋ ਸਕਣl ਇਸੇ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਟੀਮਾਂ ਵਲੋਂ ਨਿਰੀਖਣ ਕੀਤਾ ਗਿਆl 
 
 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ