Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

July 24, 2026 06:20 PM
Rozana Sehaj times
ਸੁਨਾਮ :  ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ ਦੇ ਖਿਲਾਫ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਦੀ ਸਿਵਲ ਹਸਪਤਾਲ ਸੁਨਾਮ ਵਿਖੇ ਹੋਈ ਮੀਟਿੰਗ ਵਿੱਚ ਸ਼ਾਮਲ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ, ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੂਬਾਈ ਆਗੂ ਅਵਤਾਰ ਸਿੰਘ ਗੰਢੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਮਹਿੰਗਾਈ ਦੇ ਇਸ ਦੌਰ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ, ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਪਿਆ ਡੀਏ ਸਮੇਤ ਹੋਰਨਾਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ।‌ ਮੁਲਾਜ਼ਮ ਵਰਗ ਅੰਦਰ ਸਰਕਾਰ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ 7 ਅਗਸਤ ਦੀ ਮੁਹਾਲੀ ਵਿਖੇ ਹੋ ਰਹੀ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਕੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਦੇ ਸੰਘਰਸ ਵਿੱਚ ਸਾਥ ਦੇਣ।  
ਫਾਈਲ 24-- ਗੁਰਪ੍ਰੀਤ ਸੁਨਾਮ 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ