Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਿਉਂਸਪਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ 27 ਤੋਂ ਪੰਜਾਬ ਭਰ 'ਚ 'ਕਲਮ ਛੋੜ ਹੜਤਾਲ' ਦਾ ਐਲਾਨ ਕਿਹਾ ਸਫ਼ਾਈ ਕਾਮਿਆਂ ਤੇ ਪੁਲਿਸ ਲਾਠੀਚਾਰਜ ਨਹੀਂ ਬਰਦਾਸ਼ਤ

July 24, 2026 06:22 PM
Rozana Sehaj times

 

ਸੁਨਾਮ  : ਮਿਉਂਸਪਲ ਵਰਕਰਜ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ। ਮਿਉਂਸਪਲ ਵਰਕਰ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਲਮ ਛੋੜ ਹੜਤਾਲ ਦਾ ਸ਼ੁੱਕਰਵਾਰ ਨੂੰ ਮਿਉਂਸਪਲ ਵਰਕਰ ਯੂਨੀਅਨ ਸੁਨਾਮ ਦੇ ਪ੍ਰਧਾਨ ਕਿਰਨਦੀਪ ਸਹੋਤਾ, ਚੇਅਰਮੈਨ ਹਰਿੰਦਰ ਕੌਰ, ਜਨਰਲ ਸਕੱਤਰ ਅਜੇ ਕੁਮਾਰ ਸਮੇਤ ਹੋਰਨਾਂ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਨੋਟਿਸ ਪੱਤਰ ਸੌਂਪਿਆ। ਜਥੇਬੰਦੀ ਵਿੱਚ ਸ਼ਾਮਿਲ ਮੁਲਾਜ਼ਮਾਂ ਦੀ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਨਗਰ ਕੌਂਸਲ ਸੰਗਰੂਰ ਅਤੇ ਨਗਰ ਨਿਗਮ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਜ਼ਬਰਦਸਤੀ ਕੁਚਲਣ ਲਈ ਪੁਲਿਸ ਬਲ ਦੀ ਵਰਤੋਂ ਅਤੇ ਬਰਨਾਲਾ ਵਿਖੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਸਫ਼ਾਈ ਸੇਵਕਾਂ ਤੇ ਪੁਲਿਸ ਤਸ਼ੱਦਦ ਦੇ ਰੋਸ ਵਜੋਂ ਮਿਉਂਸਪਲ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ 'ਤੇ ਫ਼ੈਸਲਾ ਲਿਆ ਗਿਆ ਹੈ ਕਿ 27 ਜੁਲਾਈ 2026 ਤੋਂ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ 'ਕਲਮ ਛੋੜ ਹੜਤਾਲ' ਕੀਤੀ ਜਾਵੇਗੀ। ਸਰਬਸੰਮਤੀ ਨਾਲ ਨਿਰਣਾ ਲਿਆ ਗਿਆ ਕਿ ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ