Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਰਕ ਤੋ ਬਦਤਰ ਜੀਵਨ ਹੰਢਾ ਰਹੇ ਹਨ ਇੰਦਰ ਸਿੰਘ ਗਿੱਲ ਨਗਰ ਦੇ ਵਾਸੀ : ਬਲਕਰਨ ਮੋਗਾ

July 24, 2026 06:29 PM
Amjad Hussain Khan
ਮੋਗਾ : ਮਹੱਲਾ ਇੰਦਰ ਸਿੰਘ ਗਿੱਲ ਨਗਰ, ਮੋਗਾ ਦੇ ਵਸਨੀਕਾਂ ਵੱਲੋਂ ਇਲਾਕੇ ਦੀਆਂ ਗੰਭੀਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇੱਕ ਵਿਸਥਾਰਪੂਰਵਕ ਲਿਖਤੀ ਮੰਗ ਪੱਤਰ ਸੌਂਪਿਆ ਗਿਆ। ਮਹੁੱਲਾ ਨਿਵਾਸੀਆਂ ਨੇ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਕਿ ਇੰਦਰ ਸਿੰਘ ਗਿੱਲ ਨਗਰ ਵਿੱਚ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ, ਬੰਦ ਪਈਆਂ ਸਟਰੀਟ ਲਾਈਟਾਂ, ਖੁੱਲ੍ਹੇ ਅਤੇ ਖਤਰਨਾਕ ਸੀਵਰੇਜ ਹੋਲ, ਟੁੱਟੀਆਂ ਅਤੇ ਖਸਤਾ ਹਾਲਤ ਸੜਕਾਂ, ਨਿਰਵਿਘਨ ਬਿਜਲੀ ਸਪਲਾਈ ਅਤੇ ਮਹੁੱਲੇ ਦੀ ਨਿਯਮਤ ਸਫ਼ਾਈ ਵਰਗੇ ਮੁੱਦੇ ਲੰਬੇ ਸਮੇਂ ਤੋਂ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਇਨ੍ਹਾਂ ਸਮੱਸਿਆਵਾਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹੁੱਲਾ ਵਾਸੀਆਂ ਨੇ ਮੰਗ ਕੀਤੀ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਡਾ. ਅਮਨਦੀਪ ਕੌਰ ਅਰੋੜਾ ਨੇ ਮਹੁੱਲਾ ਨਿਵਾਸੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਮਹੁੱਲਾ ਨਿਵਾਸੀਆਂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਉਹ ਭਵਿੱਖ ਵਿੱਚ ਵੀ ਇਕਜੁੱਟ ਹੋ ਕੇ ਆਵਾਜ਼ ਉਠਾਉਂਦੇ ਰਹਿਣਗੇ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ