Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਵਿਧਾਇਕਾ ਜੀਵਨ ਜੋਤ ਕੌਰ

July 24, 2026 06:53 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  :  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਵਿਧਾਇਕਾ ਜੀਵਨ ਜੋਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ 'ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕੋ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਜੀਵਨ ਜੋਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਾਉਣਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼