Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

July 24, 2026 08:17 PM
Rozana Sehaj times

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ। ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰਸ਼ੀ, ਕੁਸ਼ਲ ਅਤੇ ਸਮੇਂ ਸਿਰ ਕਲਿਆਣਕਾਰੀ ਲਾਭ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਵਿੱਚ ਬਰਨਾਲਾ ਤੋਂ 85, ਬਠਿੰਡਾ ਤੋਂ 61, ਫਰੀਦਕੋਟ ਤੋਂ 31, ਫਿਰੋਜ਼ਪੁਰ ਤੋਂ 91, ਸ੍ਰੀ ਫਤਿਹਗੜ੍ਹ ਸਾਹਿਬ ਤੋਂ 83, ਫਾਜ਼ਿਲਕਾ ਤੋਂ 347, ਗੁਰਦਾਸਪੁਰ ਤੋਂ 401, ਹੁਸ਼ਿਆਰਪੁਰ ਤੋਂ 162, ਜਲੰਧਰ ਤੋਂ 17, ਲੁਧਿਆਣਾ ਤੋਂ 151, ਮੋਗਾ ਤੋਂ 73, ਸ੍ਰੀ ਮੁਕਤਸਰ ਸਾਹਿਬ ਤੋਂ 105, ਪਟਿਆਲਾ ਤੋਂ 556, ਪਠਾਨਕੋਟ ਤੋਂ 61, ਰੂਪਨਗਰ ਤੋਂ 161, ਐਸ.ਏ.ਐਸ. ਨਗਰ (ਮੁਹਾਲੀ) ਤੋਂ 108, ਐਸ.ਬੀ.ਐਸ. ਨਗਰ ਤੋਂ 65, ਸੰਗਰੂਰ ਤੋਂ 94 ਅਤੇ ਮਾਲੇਰਕੋਟਲਾ ਤੋਂ 117 ਲਾਭਪਾਤਰੀ ਸ਼ਾਮਲ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਤਾਂ ਜੋ ਆਰਥਿਕ ਤੰਗੀ ਉਨ੍ਹਾਂ ਦੇ ਜੀਵਨ ਦੇ ਇਸ ਅਹਿਮ ਮੋੜ 'ਚ ਰੁਕਾਵਟ ਨਾ ਬਣੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਗਰੀਬੀ ਰੇਖਾ ਤੋਂ ਹੇਠਾਂ (BPL) ਪਰਿਵਾਰ ਨਾਲ ਸਬੰਧਤ ਹੋਣਾ ਚਾਹੀਦਾ ਹੈ, ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇੱਕ ਯੋਗ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਇਹ ਵਿੱਤੀ ਸਹਾਇਤਾ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਲਾਭ ਮਿਲਣਾ ਸੁਨਿਸ਼ਚਿਤ ਹੁੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਸੁਨਿਸ਼ਚਿਤ ਕਰ ਰਹੀ ਹੈ ਕਿ ਭਲਾਈ ਸਕੀਮਾਂ ਹਰ ਲੋੜਵੰਦ ਪਰਿਵਾਰ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਦੋਹਰਾਇਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ, ਪਰਿਵਾਰਾਂ ਨੂੰ ਮਾਣ-ਸਤਿਕਾਰ, ਵਿੱਤੀ ਸੁਰੱਖਿਆ ਅਤੇ ਬਰਾਬਰ ਦੇ ਮੌਕੇ ਦੇ ਕੇ ਮਜ਼ਬੂਤ ਕਰਨ ਲਈ ਵਚਨਬੱਧ ਹੈ, ਤਾਂ ਜੋ "ਰੰਗਲਾ ਪੰਜਾਬ" ਦੇ ਨਿਰਮਾਣ ਵਿੱਚ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ