Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

July 24, 2026 08:20 PM
Rozana Sehaj times

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ  ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ। ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਮਾੜਾ ਅਸਰ ਔਰਤਾਂ ਅਤੇ ਬੱਚਿਆਂ ਨੂੰ ਝੱਲਣਾ ਪੈਂਦਾ ਹੈ। ਆਰਥਿਕ ਅਤੇ ਮਾਨਸਿਕ ਤਣਾਅ ਤੋਂ ਲੈ ਕੇ ਘਰੇਲੂ ਹਿੰਸਾ ਦੇ ਵਧਦੇ ਖ਼ਤਰੇ ਤੱਕ, ਨਸ਼ਾ ਪਰਿਵਾਰਾਂ ਨੂੰ ਅੰਦਰੋਂ ਹੀ ਤਬਾਹ ਕਰ ਦਿੰਦਾ ਹੈ। ਪਰ ਹੁਣ ਪੰਜਾਬ ਵਿੱਚ ਪਰਿਵਾਰ ਨਸ਼ੇ ਨੂੰ ਇੱਕ ਬੀਮਾਰੀ ਵਜੋਂ ਸਵੀਕਾਰ ਕਰ ਰਹੇ ਹਨ, ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਲਾਜ ਲਈ ਪ੍ਰੇਰਿਤ ਕਰ ਰਹੇ ਹਨ, ਉਨ੍ਹਾਂ ਦੇ ਠੀਕ ਹੋਣ ਦੀ ਪ੍ਰਕਿਰਿਆ ਵਿੱਚ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਮੁੜ ਨਸ਼ੇ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਨਸ਼ਾ ਮੁਕਤੀ ਦੀ ਇਸ ਪ੍ਰਕਿਰਿਆ ਵਿੱਚ ਔਰਤਾਂ ਦੇਖਭਾਲ ਕਰਨ ਵਾਲੀਆਂ ਅਤੇ ਮਾਰਗਦਰਸ਼ਕ ਵਜੋਂ ਸਭ ਤੋਂ ਵੱਡੀ ਤਾਕਤ ਬਣ ਕੇ ਸਾਹਮਣੇ ਆ ਰਹੀਆਂ ਹਨ। ਇੰਨਾ ਹੀ ਨਹੀਂ, ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਨਸ਼ਾ ਮੁਕਤੀ ਇਲਾਜ ਲਈ ਪ੍ਰੇਰਿਤ ਕਰ ਰਹੀਆਂ ਹਨ ਤਾਂ ਜੋ ਉਹ ਵੀ ਆਮ ਜ਼ਿੰਦਗੀ ਵੱਲ ਵਾਪਸ ਪਰਤ ਸਕਣ। ਇਹ ਤਜ਼ਰਬੇ ਅਤੇ ਪ੍ਰੇਰਣਾਦਾਇਕ ਕਹਾਣੀਆਂ ਐੱਸ.ਐੱਫ਼.ਸੀ. ਕਾਲਜ, ਜਲਾਲਾਬਾਦ ਵਿਖੇ “ਮਿਨਾਂਸ ਆਫ਼ ਸਬਸਟਾਂਸ ਐਬਿਊਜ਼ – ਅਨਕਵਰਿੰਗ ਦ ਬਰਡਨ ਆਨ ਵੁਮੈਨ”ਵਿਸ਼ੇ ’ਤੇ ਆਧਾਰਿਤ ਪ੍ਰੋਗਰਾਮ ਵਿੱਚ ਵੀ ਗੂੰਜੀਆਂ। ਇਸ ਪ੍ਰੋਗਰਾਮ ਵਿੱਚ ਨਸ਼ੇ ਤੋਂ ਉੱਭਰ ਚੁੱਕੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮਹਿਲਾਵਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਹੌਂਸਲੇ, ਸਬਰ ਅਤੇ ਦ੍ਰਿੜ੍ਹ ਇਰਾਦੇ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਸ਼ਿਆਂ ਦੀ ਹਨ੍ਹੇਰੀ ਦੁਨੀਆ ਤੋਂ ਬਾਹਰ ਕੱਢ ਕੇ ਮੁੜ ਮੁੱਖ ਧਾਰਾ ਵੱਲ ਵਾਪਸ ਲਿਆਂਦਾ। ਲੁਧਿਆਣਾ ਦੀ ਰਾਗਿਨੀ ਕੌਰ ਨੇ ਦੱਸਿਆ, “ਮੇਰੇ ਪਤੀ ਸਾਡੇ ਵਿਆਹ ਤੋਂ ਪਹਿਲਾਂ ਹੀ ਨਸ਼ੇ ਦੇ ਆਦੀ ਸਨ, ਪਰ ਮੈਨੂੰ ਇਸ ਬਾਰੇ ਉਸ ਵੇਲੇ ਪਤਾ ਲੱਗਿਆ ਜਦੋਂ ਅਸੀਂ ਇਕੱਠੇ ਰਹਿਣ ਲੱਗੇ। ਅਸੀਂ ਤਾਂ ਲਗਭਗ ਉਮੀਦ ਹੀ ਛੱਡ ਦਿੱਤੀ ਸੀ, ਉਦੋਂ ਕਿਸੇ ਨੇ ਸਾਨੂੰ ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਨਸ਼ਾ ਛੁਡਾਊ ਕੇਂਦਰ ਲਿਜਾਣ ਦੀ ਸਲਾਹ ਦਿੱਤੀ। ਉੱਥੇ ਹੋਏ ਇਲਾਜ ਨੇ ਬਹੁਤ ਫ਼ਾਇਦਾ ਕੀਤਾ। ਅੱਜ ਉਹ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ। ਮੇਰੇ ਪਤੀ ਦੇ ਨਸ਼ਾ-ਮੁਕਤ ਹੋਣ ਤੋਂ ਬਾਅਦ ਅਸੀਂ ਆਪਣੇ ਮਾਮੇ ਦੇ ਪੁੱਤਰ ਨੂੰ ਵੀ ਉਸੇ ਕੇਂਦਰ ਵਿੱਚ ਇਲਾਜ ਲਈ ਭੇਜਿਆ ਅਤੇ ਉਹ ਵੀ ਸਫ਼ਲਤਾਪੂਰਵਕ ਨਸ਼ੇ ਦੀ ਲਤ ਤੋਂ ਬਾਹਰ ਆ ਗਿਆ।” ਮੋਗਾ ਦੇ ਪਿੰਡ ਬੁੱਟਰ ਕਲਾਂ ਦੀ ਬਲਵਿੰਦਰ ਕੌਰ ਨੇ ਵੀ ਆਪਣੇ ਪਤੀ ਦੇ ਨਸ਼ੇ ਤੋਂ ਬਾਹਰ ਆਉਣ ਦੀ ਕਹਾਣੀ ਸਾਂਝੀ ਕੀਤੀ। ਉਸਨੇ ਕਿਹਾ, “ਨਸ਼ੇ ਨੇ ਸਾਡੇ ਪਰਿਵਾਰ ਨੂੰ ਮਾਨਸਿਕ ਅਤੇ ਆਰਥਿਕ ਤੌਰ ’ਤੇ ਪੂਰੀ ਤਰ੍ਹਾਂ ਤੋੜ ਦਿੱਤਾ ਸੀ। ਕਾਊਂਸਲਿੰਗ ਦੌਰਾਨ ਸਾਨੂੰ ਸਮਝਾਇਆ ਗਿਆ ਕਿ ਨਸ਼ਾ ਮੁਕਤੀ ਇੱਕ ਅਜਿਹਾ ਸਫ਼ਰ ਹੈ ਜਿਸ ਵਿੱਚ ਪੂਰੇ ਪਰਿਵਾਰ ਦੀ ਭੂਮਿਕਾ ਹੁੰਦੀ ਹੈ। ਮੈਂ ਆਪਣੇ ਪਤੀ ਨੂੰ ਨਸ਼ਾ ਮੁਕਤੀ ਕੇਂਦਰ ਲੈ ਕੇ ਗਈ। ਅੱਜ ਉਹ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ। ਇੰਨਾ ਹੀ ਨਹੀਂ, ਸਾਡੇ ਗੁਆਂਢ ਦਾ ਇੱਕ ਨੌਜਵਾਨ, ਜੋ ਹੈਰੋਇਨ ਦਾ ਆਦੀ ਸੀ, ਉਹ ਵੀ ਸਫ਼ਲਤਾਪੂਰਵਕ ਨਸ਼ੇ ਤੋਂ ਬਾਹਰ ਆ ਚੁੱਕਾ ਹੈ।” ਨਸ਼ਿਆਂ ਵਿਰੁੱਧ ਅਜਿਹੀਆਂ ਪ੍ਰੇਰਣਾਦਾਇਕ ਸਫ਼ਲਤਾਵਾਂ ਇਸ ਗੱਲ ਨੂੰ ਹੋਰ ਮਜ਼ਬੂਤ ਕਰਦੀਆਂ ਹਨ ਕਿ ਪੰਜਾਬ ਦੀ ਨਸ਼ਾ ਮੁਕਤੀ ਰਣਨੀਤੀ ਵਿੱਚ ਪਰਿਵਾਰਾਂ, ਖ਼ਾਸ ਕਰਕੇ ਔਰਤਾਂ, ਨੂੰ ਕੇਂਦਰ ਵਿੱਚ ਰੱਖਣਾ ਕਿੰਨਾ ਜ਼ਰੂਰੀ ਹੈ। ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਔਰਤਾਂ ਦੀ ਇਸ ਅਹਿਮ ਭੂਮਿਕਾ ਨੂੰ ਦੇਖਦਿਆਂ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਹਰ ਮਰੀਜ਼ ਦੇ ਇਲਾਜ ਦੀ ਪ੍ਰਕਿਰਿਆ ਦੌਰਾਨ ਪਰਿਵਾਰਕ ਕਾਊਂਸਲਿੰਗ ਨੂੰ ਜਰੂਰੀ ਹਿੱਸਾ ਬਣਾਇਆ ਜਾਵੇ। ਲੁਧਿਆਣਾ ਦੇ ਜ਼ਿਲ੍ਹਾ ਨੋਡਲ ਮਨੋਚਿਕਿਤਸਕ ਡਾ. ਅਰਵਿੰਦ ਗੋਇਲ ਨੇ ਵੀ ਇਸ ਵਿਚਾਰ ਦਾ ਸਮਰਥਨ ਕਰਦਿਆਂ ਕਿਹਾ, “ਨਸ਼ਿਆਂ ਦੀ ਲਤ ਤੋਂ ਮੁਕਤੀ ਸਭ ਤੋਂ ਵੱਧ ਉਦੋਂ ਸਫ਼ਲ ਹੁੰਦੀ ਹੈ ਜਦੋਂ ਇਲਾਜ ਦੇ ਨਾਲ-ਨਾਲ ਪਰਿਵਾਰ ਦਾ ਮਜ਼ਬੂਤ ਸਹਿਯੋਗ ਵੀ ਮਿਲੇ। ਜਿੱਥੇ ਰਾਜ ਸਰਕਾਰ ਨੇ ਪੂਰੇ ਪੰਜਾਬ ਵਿੱਚ ਮੁਫ਼ਤ ਇਲਾਜ, ਕਾਊਂਸਲਿੰਗ ਅਤੇ ਨਸ਼ਾ ਛੁਡਾਊ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਹੈ, ਉੱਥੇ ਪਰਿਵਾਰਕ ਮੈਂਬਰਾਂ ਦੀ ਭਾਗੀਦਾਰੀ ਵੀ ੳੁੰਨੀ ਹੀ ਅਹਿਮ ਹੈ। ਪਰਿਵਾਰ ਨਾ ਸਿਰਫ਼ ਭਾਵਨਾਤਮਕ ਸਹਾਰਾ ਦਿੰਦਾ ਹੈ, ਇਲਾਜ ਨੂੰ ਨਿਯਮਿਤ ਤੌਰ ’ਤੇ ਜਾਰੀ ਰੱਖਣ ਲਈ ਪ੍ਰੇਰਿਤ ਕਰਦਾ ਹੈ ਸਗੋਂ ਔਖੀਆਂ ਸਥਿਤੀਆਂ ਵਿੱਚ ਹੌਂਸਲਾ ਦਿੰਦਾ ਹੈ ਅਤੇ ਅਜਿਹਾ ਮਾਹੌਲ ਬਣਾਉਂਦਾ ਹੈ ਜਿਸ ਨਾਲ ਵਿਅਕਤੀ ਲੰਬੇ ਸਮੇਂ ਤੱਕ ਨਸ਼ਾ-ਮੁਕਤ ਜੀਵਨ ਜੀ ਸਕੇ। ਅਸੀਂ ਕਈ ਮਾਮਲਿਆਂ ਵਿੱਚ ਦੇਖਿਆ ਹੈ ਕਿ ਮਾਂਵਾਂ, ਪਤਨੀਆਂ ਅਤੇ ਭੈਣਾਂ ਲੋਕਾਂ ਨੂੰ ਨਸ਼ਾ ਮੁਕਤੀ ਦੇ ਰਾਹ ’ਤੇ ਬਣਾਈ ਰੱਖਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਂਦੀਆਂ ਹਨ। ਨਸ਼ਾ ਮੁਕਤੀ ਇੱਕ ਸਾਂਝਾ ਯਤਨ ਹੈ, ਜਿਸ ਵਿੱਚ ਪਰਿਵਾਰ ਜ਼ਿੰਦਗੀ ਨੂੰ ਮੁੜ ਸੰਵਾਰਨ ਵਿੱਚ ਸਭ ਤੋਂ ਪ੍ਰਭਾਵੀ ਸਾਥੀ ਸਾਬਤ ਹੁੰਦਾ ਹੈ।” ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਹਰ ਸਫ਼ਲ ਨਸ਼ਾ ਮੁਕਤੀ ਦੇ ਪਿੱਛੇ ਇੱਕ ਪਰਿਵਾਰ, ਇੱਕ ਭਾਈਚਾਰਾ ਅਤੇ ਅਜਿਹੀ ਸਰਕਾਰੀ ਪ੍ਰਣਾਲੀ ਹੁੰਦੀ ਹੈ ਜੋ ਉਮੀਦ ਅਤੇ ਹਮਦਰਦੀ ਨੂੰ ਪਹਿਲ ਦਿੰਦੀ ਹੈ। ਮਾਂਵਾਂ, ਪਤਨੀਆਂ ਅਤੇ ਭੈਣਾਂ ਸਿਹਤਮੰਦ, ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਵੱਲ ਬਦਲਾਅ ਦੀਆਂ ਮਸ਼ਾਲਚੀ ਬਣ ਰਹੀਆਂ ਹਨ। ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਸਭ ਤੋਂ ਵੱਡੀ ਸਫ਼ਲਤਾ ਇਹ ਹੈ ਕਿ ਇਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾ ਦਿੱਤਾ ਹੈ ਅਤੇ ਅਸੀਂ ਇਸ ਬਦਲਾਅ ਦੀ ਅਗਵਾਈ ਕਰ ਰਹੀਆਂ ਔਰਤਾਂ ਦੀ ਆਵਾਜ਼ ਨੂੰ ਅੱਗੇ ਵੀ ਕੇਂਦਰ ਵਿੱਚ ਰੱਖਦੇ ਰਹਾਂਗੇ।”

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ