Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

July 24, 2026 08:32 PM
Rozana Sehaj times
 
ਸੰਗਰੂਰ : ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਹਿੱਤ ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਕੁੱਲ 100 ਬੀ.ਐਲ.ਓਜ਼.ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕਾ 099-ਲਹਿਰਾ ਦੇ ਕੁੱਲ 8, ਵਿਧਾਨ ਸਭਾ ਚੋਣ ਹਲਕਾ 100-ਦਿੜ੍ਹਬਾ ਦੇ ਕੁੱਲ 34, ਵਿਧਾਨ ਸਭਾ ਚੋਣ ਹਲਕਾ 101-ਸੁਨਾਮ ਦੇ ਕੁੱਲ 10, ਵਿਧਾਨ ਸਭਾ ਚੋਣ ਹਲਕਾ 107-ਧੂਰੀ ਦੇ 33 ਅਤੇ ਵਿਧਾਨ ਸਭਾ ਚੋਣ ਹਲਕਾ 108-ਸੰਗਰੂਰ ਦੇ 15 ਬੀ.ਐਲ.ਓਜ਼. ਨੂੰ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੁਆਰਾ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਨ੍ਹਾਂ ਸਨਮਾਨਿਤ ਕੀਤੇ ਗਏ ਬੀ.ਐਲ.ਓ. ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ-2026 ਦੇ ਅਗਲੇਰੇ ਟੀਚਿਆਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਰਟੀਫਿਕੇਟ ਵੰਡ ਸਨਮਾਨ ਸਮਾਰੋਹ ਵਿੱਚ ਸ਼੍ਰੀ ਅੰਕੁਰ ਮਹਿੰਦਰੂ ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਸ਼੍ਰੀਮਤੀ ਪਰਮਜੀਤ ਕੌਰ ਚੋਣ ਤਹਿਸੀਲਦਾਰ, ਸਮੂਹ ਸਨਮਾਨਿਤ ਬੀ.ਐਲ.ਓਜ਼. ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦਾ ਚੋਣ ਸਟਾਫ ਹਾਜ਼ਰ ਰਿਹਾ।
 
 
 
 
 
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ