Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗਾਜ਼

July 24, 2026 08:35 PM
Rozana Sehaj times
ਖਨੌਰੀ/ਲਹਿਰਾਗਾਗਾ : ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਵੱਲੋਂ 'ਮਿਸ਼ਨ ਹਰਿਆਲੀ 2026' ਤਹਿਤ ਪੂਰੇ ਪੰਜਾਬ ਵਿੱਚ 9 ਲੱਖ ਬੂਟੇ ਲਗਾਉਣ ਦੀ ਮਹੱਤਵਾਕਾਂਕਸ਼ੀ ਮੁਹਿੰਮ ਦਾ ਆਗਾਜ਼ ਅੱਜ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 'ਮਿਸ਼ਨ ਹਰਿਆਲੀ 2026' ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ 'ਮਿਸ਼ਨ ਹਰਿਆਲੀ 2026' ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ